ਨਿਤੀਸ਼ ਸਭਰਵਾਲ, ਅੰਮ੍ਰਿਤਸਰ:
ਅੰਮ੍ਰਿਤਸਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਾਨਵ ਅਧਿਕਾਰ ਵੈਲਫੇਅਰ ਸੁਸਾਇਟੀ ਵੱਲੋਂ ਅੱਜ ਇੱਕ ਮੋਟਰਸਾਈਕਲ ਰੈਲੀ ਕੱਢੀ ਗਈ । ਜਿਹੜੀ ਵਿਸ਼ਾਲ ਮੋਟਰਸਾਈਕਲ ਰੈਲੀ ਹਾਲ ਬਾਜ਼ਾਰ ਤੋਂ ਸ਼ੁਰੂ ਕੀਤੀ ਗਈ ਅਤੇ ਸ਼ਹਿਰ ਦੇ ਵੱਖ ਵੱਖ ਚੌਕਾਂ ਤੋਂ ਹੁੰਦੇ ਹੋਏ ਫੋਰ ਐੱਸ ਚੌਕ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਕੋਲ ਜਾ ਕੇ ਸਮਾਪਤ ਹੋਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਨਵ ਅਧਿਕਾਰ ਵੈਲਫੇਅਰ ਸੁਸਾਇਟੀ ਦੇ ਆਦਰਸ਼ ਕਮਲ ਕਿਸ਼ੋਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ ਕਦਮ 'ਤੇ ਚੱਲਣਾ ਚਾਹੀਦਾ ਹੈ ।
ਉਨ੍ਹਾਂ ਕਿਹਾ ਕਿ ਮਾਨਵ ਅਧਿਕਾਰ ਸੰਗਠਨ ਦੇ ਵਰਕਰਾਂ ਨੇ ਇਸ ਰੈਲੀ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਅੰਗਰੇਜ਼ਾਂ ਨੂੰ ਧੂਲ ਚਟਾ ਕੇ ਆਪਣੇ ਦੇਸ਼ ਚੋਂ ਬਾਹਰ ਕੱਢਿਆ ਸੀ । ਮਹਾਰਾਜਾ ਰਣਜੀਤ ਸਿੰਘ ਹਮੇਸ਼ਾ ਗ਼ਰੀਬਾਂ ਦੀ ਮਦਦ ਕਰਦੇ ਰਹੇ ਅਤੇ ਲਾਚਾਰ ਅਤੇ ਅੰਗਹੀਣ ਲੋਕਾਂ ਦਾ ਭਲਾ ਕਰਦੇ ਰਹੇ । ਉਨ੍ਹਾਂ ਕਿਹਾ ਕਿ ਮਾਨਵ ਅਧਿਕਾਰ ਸੰਗਠਨ ਵੀ ਉਨ੍ਹਾਂ ਦੇ ਨਕਸ਼ੇ ਕਦਮ ਤੇ ਹੀ ਕੰਮ ਕਰ ਰਹੀ ਹੈ ਅਤੇ ਲੋਕਾਂ ਦੀ ਭਲਾਈ ਦਾ ਕੰਮ ਕਾ ਗ਼ਰੀਬ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Indian history, Maharaja Ranjit Singh, Punjab, Punjabi, Religion, Sikhism