Home /punjab /

ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ CM Maan ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ CM Maan ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ

ਭਾਜਪਾ

ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ CM Maan ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਰੀਬ ਢਾਈ ਮਹੀਨਿਆਂ ‘ਚ ਹੀ ਸੂਬੇ ‘ਚ ਵਿਗੜ ਚੁੱਕੀ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਰੋਜ਼ਾਨਾ ਹੋ ਰਹੇ ਕਤਲਾਂ ਨੂੰ ਲੈ ਕੇ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸੂਬੇ ਭਰ ‘ਚ ਰੋਸ-ਪ੍ਰਦਰਸ਼ਨ ਕੀਤੇ ਗਏI

  • Share this:

    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਰੀਬ ਢਾਈ ਮਹੀਨਿਆਂ ‘ਚ ਹੀ ਸੂਬੇ ‘ਚ ਵਿਗੜ ਚੁੱਕੀ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਰੋਜ਼ਾਨਾ ਹੋ ਰਹੇ ਕਤਲਾਂ ਨੂੰ ਲੈ ਕੇ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਸੂਬੇ ਭਰ ‘ਚ ਰੋਸ-ਪ੍ਰਦਰਸ਼ਨ ਕੀਤੇ ਗਏI ਇਸੇ ਲੜੀ ‘ਚ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਸੈਂਕੜੇ ਭਾਜਪਾ ਵਰਕਰਾਂ ਨੇ ਹਾਥੀ ਗੇਟ ਚੌਕ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂੰਕਿਆ।

    ਸੁਰੇਸ਼ ਮਹਾਜਨ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ‘ਤੋਂ ਅੱਜ ਤੱਕ ਪੰਜਾਬ ਵਿੱਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਸਰਕਾਰ ਜਾਂ ਪੁਲਿਸ ਦਾ ਕੋਈ ਡਰ ਨਹੀਂ ਰਿਹਾ। ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੇ ਨੱਕ ਹੇਠ ਗੈਂਗਸਟਰ ਅਤੇ ਅਪਰਾਧੀ ਹਰ ਰੋਜ਼ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ।

    ਸੁਰੇਸ਼ ਮਹਾਜਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ‘ਰੰਗਲਾ ਪੰਜਾਬ’ ਦੇਣ ਦਾ ਝੂਠਾ ਵਾਦਾ ਕਰਕੇ ਪੰਜਾਬ ਦੀ ਸੱਤਾ ‘ਤੇ ਕਬਜਾ ਕੀਤਾ ਸੀ, ਪਰ ਉਦੋਂ ਤੋਂ ਲੈ ਕੇ ਅੱਜ ਤੱਕ ਰੰਗਲਾ ਪੰਜਾਬ ਤਾਂ ਨਹੀਂ, ‘ਦੰਗਲਾ ਤੇ ਖੂਨੀ ਪੰਜਾਬ’ ਹੀ ਜਨਤਾ ਨੂੰ ਦਿੱਤਾ ਹੈ। ਪੰਜਾਬ ਵਿੱਚ ਬੇਲਗਾਮ ਗੈਂਗਸਟਰਾਂ ਅਤੇ ਅਪਰਾਧੀਆਂ ਵੱਲੋਂ ਨਿੱਤ ਦਿਨ ਕਤਲ, ਡਾਕੇ, ਲੁੱਟਾਂ-ਖੋਹਾਂ, ਗੋਲੀ ਕਾਂਡ ਆਦਿ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

    Published by:rupinderkaursab
    First published:

    Tags: Amritsar, Punjab