ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਉਪ ਮੁੱਖ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਪੰਜਾਬ ਸਰਕਾਰ ਦੀ ਬਸੇਰਾ ਯੋਜਨਾ ਅਧੀਨ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਵਾਰਡ ਨੰ: 71 ਝਬਾਲ ਰੋਡ ਦੇ ਏਕਤਾ ਨਗਰ ਵਿਖੇ 32 ਝੁੱਗੀ ਝੌਂਪੜੀਆਂ ਵਾਲੇ ਪਰਿਵਾਰਾਂ ਨੂੰ ਸੌਂਪੀ ਗਈ ਜਮੀਨ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਦਿੱਤੇ।
ਸੋਨੀ ਨੇ ਕਿਹਾ ਕਿ ਬਸੇਰਾ ਸਕੀਮ ਦਾ ਮੁੱਖ ਮੰਤਵ ਪੰਜਾਬ ਨੂੰ ਸਲੱਮ ਤੋਂ ਮੁਕਤ ਕਰਨਾ ਹੈ ਅਤੇ ਸਲੱਮ ਨਾਗਰਿਕਾਂ ਨੁੰ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮਾਲਕਾਨਾ ਹੱਕ ਸਰਟੀਫਿਕੇਟ ਰਿਹਾਇਸ਼ੀ ਪਤੇ ਦੇ ਸਬੂਤ ਵਜੋਂ ਮੰਨਣਯੋਗ ਹੋਵੇਗਾ ਅਤੇ ਲਾਭਪਾਤਰੀ ਕਿਸੇ ਵਿੱਤੀ ਸੰਸਥਾ ਪਾਸੋਂ ਘਰ ਕਰਜਾ ਲੈਣ ਦੇ ਮੰਤਵ ਨਾਲ ਇਸ ਨੂੰ ਗਿਰਵੀ ਵੀ ਰੱਖ ਸਕਣਗੇ । ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਤੁਹਾਨੂੰ ਇਹ ਦਿਵਾਲੀ ਦਾ ਤੋਹਫਾ ਭੇਂਟ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸਲੱਮ ਏਰੀਆ ਉਪਰ 12 ਲੱਖ ਰੁਪਏ ਖਰਚ ਕੇ ਨਵੀਂ ਸੜਕ ਵੀ ਬਣਾਈ ਜਾਵੇਗੀ ਅਤੇ ਉਕਤ ਜਗ੍ਹਾ 'ਤੇ 20 ਲੱਖ ਰੁਪਏ ਨਾਲ ਪਾਣੀ, ਸੀਵਰੇਜ ਅਤੇ ਸਟਰੀਟ ਲਾਈਟਾਂ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬਾਕੀ ਨਾਨ ਸਲੱਮ ਏਰੀਆ ਦੀ ਤਰ੍ਹਾਂ ਇਨ੍ਹਾਂ ਨੂੰ ਵੀ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸੋਨੀ ਨੇ ਦੱਸਿਆ ਕਿ ਵਾਰਡ ਨੰ: 71 ਅਧੀਨ ਹੀ 65 ਕਿੱਲੇ ਨੂੰ ਜਾਂਦੀ ਸੜਕ ਜੋ ਕਿ ਪਿੱਛਲੇ ਕਈ ਸਾਲਾਂ ਤੋਂ ਨਹੀਂ ਬਣਾਈ ਗਈ ਉਸਨੂੰ 1 ਕਰੋੜ 75 ਲੱਖ ਰੁਪਏ ਦੇ ਨਾਲ ਬਣਾਇਆ ਜਾਵੇਗਾ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Charanjit Singh Channi, OP Soni, Punjab government