Home /punjab /

ਅੰਤਰਰਾਸ਼ਟਰੀ ਯੋਗ ਦਿਵਸ ਦੇ ਕਾਊਂਟਡਾਊਨ ਪ੍ਰੋਗਰਾਮ 'ਚ ਪਹੁੰਚੇ ਡਾ. ਸੁਭਾਸ਼ ਸਰਕਾਰ

ਅੰਤਰਰਾਸ਼ਟਰੀ ਯੋਗ ਦਿਵਸ ਦੇ ਕਾਊਂਟਡਾਊਨ ਪ੍ਰੋਗਰਾਮ 'ਚ ਪਹੁੰਚੇ ਡਾ. ਸੁਭਾਸ਼ ਸਰਕਾਰ

ਅੰਤਰਰਾਸ਼ਟਰੀ

ਅੰਤਰਰਾਸ਼ਟਰੀ ਯੋਗ ਦਿਵਸ ਦੇ ਕਾਊਂਟਡਾਊਨ ਪ੍ਰੋਗਰਾਮ 'ਚ ਪਹੁੰਚੇ ਡਾ. ਸੁਭਾਸ਼ ਸਰਕਾਰ

ਅੰਮ੍ਰਿਤਸਰ: ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਦੀ ਅੰਮ੍ਰਿਤਸਰ ਫੇਰੀ ਦੇ ਦੂਜੇ ਦਿਨ ਉਨ੍ਹਾਂ ਨੇ ਗੋਲ ਬਾਗ਼ ਪਾਰਕ ਵਿਚ ਆਯੋਜਿਤ ਕੀਤੇ ਗਏ ਯੋਗਾ ਸੈਸ਼ਨ ਵਿੱਚ ਹਿੱਸਾ ਲਿਆ। ਅੰਤਰਰਾਸ਼ਟਰੀ ਯੋਗ ਦਿਵਸ 2022 ਦੇ ਕਾਊਂਟਡਾਊਨ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਸ਼ਿਰਕਤ ਕੀਤੀ ਗਈ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਦੀ ਅੰਮ੍ਰਿਤਸਰ ਫੇਰੀ ਦੇ ਦੂਜੇ ਦਿਨ ਉਨ੍ਹਾਂ ਨੇ ਗੋਲ ਬਾਗ਼ ਪਾਰਕ ਵਿਚ ਆਯੋਜਿਤ ਕੀਤੇ ਗਏ ਯੋਗਾ ਸੈਸ਼ਨ ਵਿੱਚ ਹਿੱਸਾ ਲਿਆ। ਅੰਤਰਰਾਸ਼ਟਰੀ ਯੋਗ ਦਿਵਸ 2022 ਦੇ ਕਾਊਂਟਡਾਊਨ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਸ਼ਿਰਕਤ ਕੀਤੀ ਗਈ।

  ਇਸ ਮੌਕੇ ਡਾ. ਸੁਭਾਸ਼ ਸਰਕਾਰ ਨੇ ਕਿਹਾ ਕਿ ਇਹ ਪ੍ਰੋਗਰਾਮ ਜਨਤਾ ਨੂੰ ਯੋਗ ਦੇ ਜ਼ਰੀਏ ਸਿਹਤਮੰਦ ਰਹਿਣ ਦਾ ਸੁਨੇਹਾ ਦੇਣ ਲਈ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਯੋਗ ਨੂੰ ਅਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ ਅਤੇ ਯੋਗ ਅਭਿਆਸ ਰੋਜ਼ਾਨਾ ਕੀਤਾ ਜਾਣਾ ਚਾਹੀਦਾ ਹੈ। ਕੇਂਦਰੀ ਸਿੱਖਿਆ ਰਾਜ ਮੰਤਰੀ ਨੇ ਕਿਹਾ ਕਿ ਜੇ ਸੰਭਵ ਹੋ ਸਕੇ ਤਾਂ ਹਰ ਵਿਅਕਤੀ ਨੂੰ ਇਕੱਠੇ ਅਪਣੇ ਪਰਿਵਾਰ ਨਾਲ ਯੋਗਾ ਕਰਨਾ ਚਾਹੀਦਾ ਹੈ।

  ਇਸ ਮੌਕੇ ਉਨ੍ਹਾਂ ਨੇ ਸਵੱਛ ਭਾਰਤ ਅਭਿਆਨ ਨੂੰ ਹੁੰਗਾਰਾ ਦਿੰਦਿਆਂ ਖੁਦ ਹੱਥ ਵਿਚ ਝਾੜੂ ਫੜ ਕੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। ਉਹਨਾਂ ਕਿਹਾ ਕਿ ਸਾਲ 2014 ਤੋਂ ਸਵੱਛ ਭਾਰਤ ਅਭਿਆਨ ਇਕ ਜਨ ਅੰਦੋਲਨ ਦੀ ਤਰਾਂ ਦੇਸ਼ ਭਰ ਵਿਚ ਚਲ ਰਿਹਾ ਹੈ। ਡਾ. ਸੁਭਾਸ਼ ਸਰਕਾਰ ਵਲੋਂ ਅਪੀਲ ਕੀਤੀ ਗਈ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖ ਕੂੜੇਦਾਨਾਂ ਵਿੱਚ ਸੁੱਟਿਆ ਜਾਣਾ ਚਾਹੀਦਾ ਹੈ।

  Published by:rupinderkaursab
  First published:

  Tags: Amritsar, Punjab