ਨਿਤੀਸ਼ ਸਭਰਵਾਲ, ਅੰਮ੍ਰਿਤਸਰ:
ਇਹ ਤਸਵੀਰਾਂ ਨੇ ਹੁਸੈਨਪੁਰਾ ਪੁੱਲ ਦੇ ਹੇਠਾਂ ਪੈਰਾਂ ਦੀਆਂ ਜਿੱਥੇ ਕਿ ਬੀਤੇ ਕਾਫੀ ਲੰਮੇ ਸਮੇਂ ਤੋਂ ਢੇਰ ਲਗਾ ਹੋਇਆ ਹੈ । ਇਸ ਗੰਦਗੀ ਤੋਂ ਇਲਾਕਾ ਵਾਸੀ ਵੀ ਕਾਫੀ ਪਰੇਸ਼ਾਨ ਹੋ ਗਏ ਹਨ ਅਤੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਨਾਲ ਉਨ੍ਹਾਂ ਨੂੰ ਕਈ ਬੀਮਾਰੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਅਸੀਂ ਅਧਿਕਾਰੀਆਂ ਨਾਲ ਕਈ ਵਾਰ ਗੱਲ ਕੀਤੀ ਹੈ ਪਰ ਸਾਨੂੰ ਉਨ੍ਹਾਂ ਵੱਲੋਂ ਅਸੰਤੁਸ਼ਟੀ ਭਰਿਆ ਜਵਾਬ ਨਹੀ ਮਿਲਿਆ।
ਉਨ੍ਹਾਂ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਇਹ ਇਲਾਕਾ ਵਾਰਡ ਨੰਬਰ 26 ਵਿੱਚ ਪੈਂਦਾ ਹੈ ਅਤੇ ਪ੍ਰਸ਼ਾਸਨ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ । ਇਸ ਗੰਦਗੀ ਦੇ ਕਾਰਨ ਸਾਡੀ ਗ੍ਰਾਹਕੀ 'ਤੇ ਵੀ ਕਾਫੀ ਅਸਰ ਪਿਆ ਹੈ । ਉਨ੍ਹਾਂ ਕਿਹਾ ਅਸੀਂ ਨਗਰ ਨਿਗਮ ਅੱਗੇ ਅਤੇ ਨਗਰ ਸੁਧਾਰ ਟਰੱਸਟ ਅੱਗੇ ਇਹੀ ਬੇਨਤੀ ਕਰਦੇ ਹਾਂ ਕਿ ਇੱਥੋਂ ਦੀ ਸਾਫ ਸਫਾਈ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Punjab, Swachh Bharat Mission