Home /News /punjab /

Amritsar: ਪਤੀ ਨੇ ਦੋਸਤਾਂ ਨਾਲ ਮਿਲ ਕੇ ਔਰਤ ਨਾਲ ਕੀਤਾ ਸਮੂਹਿਕ ਬਲਾਤਕਾਰ, 6 ਖਿਲਾਫ FIR ਦਰਜ

Amritsar: ਪਤੀ ਨੇ ਦੋਸਤਾਂ ਨਾਲ ਮਿਲ ਕੇ ਔਰਤ ਨਾਲ ਕੀਤਾ ਸਮੂਹਿਕ ਬਲਾਤਕਾਰ, 6 ਖਿਲਾਫ FIR ਦਰਜ

ਪੁਲੀਸ ਨੇ ਇਸ ਸਬੰਧ ਵਿੱਚ ਜੰਡਿਆਲਾ ਗੁਰੂ ਅਨਾਜ ਮੰਡੀ ਦੇ ਰਹਿਣ ਵਾਲੇ ਉਸ ਦੇ ਪਤੀ ਫਾਰੂਕ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਸਾਰੇ ਮੁਲਜ਼ਮ ਫਰਾਰ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

  • Share this:

ਜ਼ਿਲ੍ਹਾਂ ਅੰਮ੍ਰਿਤਸਰ ਦੇ ਪਿੰਡ ਧਾਰੜ 'ਚ 20 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦਾ ਦੋਸ਼ ਹੈ ਕਿ ਉਸ ਦੇ ਪਤੀ ਨੇ 5 ਹੋਰ ਦੋਸਤਾਂ ਨਾਲ ਮਿਲ ਕੇ ਉਹਦਾ ਸਮੂਹਿਕ ਬਲਾਤਕਾਰ ਕੀਤਾ। ਇਹ ਘਟਨਾ 7 ਜਨਵਰੀ ਦੀ ਹੈ, ਜਦੋਂਕਿ ਮਹਿਲਾ ਨੇ ਮੰਗਲਵਾਰ ਨੂੰ ਪੁਲਿਸ ਨੂੰ ਆਪਣੀ ਸ਼ਿਕਾਇਤ ਦਿੱਤੀ ਸੀ। ਪੁਲੀਸ ਨੇ ਇਸ ਸਬੰਧ ਵਿੱਚ ਜੰਡਿਆਲਾ ਗੁਰੂ ਅਨਾਜ ਮੰਡੀ ਦੇ ਰਹਿਣ ਵਾਲੇ ਉਸ ਦੇ ਪਤੀ ਫਾਰੂਕ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਸਾਰੇ ਮੁਲਜ਼ਮ ਫਰਾਰ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਪਤੀ ਨਾਲ ਸੀ ਝਗੜਾ

ਜਾਣਕਾਰੀ ਮੁਤਾਬਕ ਪੀੜਤਾ ਮੂਲ ਰੂਪ ਤੋਂ ਜੰਮੂ-ਕਸ਼ਮੀਰ ਦੇ ਊਧਮਪੁਰ ਇਲਾਕੇ ਦੀ ਰਹਿਣ ਵਾਲੀ ਹੈ ਅਤੇ ਹੁਣ ਮਾਨਵਾਲਾ ਕਲਾਂ 'ਚ ਆਪਣੇ ਭਰਾਵਾਂ ਨਾਲ ਰਹਿੰਦੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਉਸ ਨੇ ਦੱਸਿਆ ਕਿ ਉਸ ਦਾ ਵਿਆਹ ਡੇਢ ਸਾਲ ਪਹਿਲਾਂ ਫਾਰੂਕ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਦੇ ਇਕ ਸਾਲ ਬਾਅਦ ਹੀ ਹਾਦਸੇ ਕਾਰਨ ਉਸ ਦੀ ਲੱਤ ਟੁੱਟ ਗਈ। ਜਿਸ ਤੋਂ ਬਾਅਦ ਉਸ ਦਾ ਪਤੀ ਉਸ ਨੂੰ ਆਏ ਦਿਨ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ ਦਾ ਇਲਾਜ ਵੀ ਨਹੀਂ ਕਰਵਾ ਰਿਹਾ ਸੀ। ਰੋਜ਼ਾਨਾ ਦੇ ਝਗੜਿਆਂ ਕਾਰਨ ਉਸ ਦਾ ਪਤੀ ਉਸ ਨੂੰ ਭਰਾਵਾਂ ਕੋਲ ਪੇਕੇ ਘਰ ਛੱਡ ਗਿਆ ਸੀ। ਉਸ ਦੇ ਭਰਾਵਾਂ ਨੇ ਔਰਤ ਦਾ ਇਲਾਜ ਕਰਵਾਇਆ। ਜਿਸ ਤੋਂ ਬਾਅਦ ਉਹ ਤੁਰਨ ਫਿਰਣ ਲੱਗੀ।

ਔਰਤ ਨੇ ਦੱਸਿਆ ਕਿ 7 ਜਨਵਰੀ ਨੂੰ ਫਾਰੂਕ ਨੇ ਉਸ ਨੂੰ ਜੰਡਿਆਲਾ ਗੁਰੂ ਦੇ ਵਾਲਮੀਕੀ ਚੌਕ ਨੇੜੇ ਬੁਲਾਇਆ। ਜਦੋਂ ਉਹ ਉੱਥੇ ਪਹੁੰਚੀ ਤਾਂ ਫਾਰੂਕ ਉਸ ਨੂੰ ਬਾਈਕ 'ਤੇ ਝਾੜੀਆਂ ਦੇ ਵਿਚਕਾਰ ਇਕ ਦੂਰ-ਦੁਰਾਡੇ ਜਗ੍ਹਾ 'ਤੇ ਲੈ ਗਿਆ, ਜਿੱਥੇ ਉਸ ਦੇ ਪੰਜ ਦੋਸਤ ਪਹਿਲਾਂ ਹੀ ਉਡੀਕ ਕਰ ਰਹੇ ਸਨ। ਔਰਤ ਨੇ ਦੱਸਿਆ ਕਿ ਸਾਰੇ ਮੁਲਜ਼ਮ ਉਸ ਨਾਲ ਬਲਾਤਕਾਰ ਕਰਕੇ ਉਸ ਨੂੰ ਉੱਥੇ ਛੱਡ ਕੇ ਫਰਾਰ ਹੋ ਗਏ।


ਮਹੱਤਵਪੂਰਨ ਗੱਲ ਇਹ ਹੈ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀ ਇੱਕ ਰਿਪੋਰਟ ਅਨੁਸਾਰ, ਪੰਜਾਬ ਵਿੱਚ 2020 ਦੇ ਮੁਕਾਬਲੇ 2021 ਵਿੱਚ ਔਰਤਾਂ ਵਿਰੁੱਧ ਅਪਰਾਧਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ ਸਾਲ 2021 ਵਿੱਚ ਬਲਾਤਕਾਰ ਦੀਆਂ ਕੁੱਲ 508 ਘਟਨਾਵਾਂ ਵਾਪਰੀਆਂ ਜਦੋਂ ਕਿ 2020 ਵਿੱਚ ਇਹ ਗਿਣਤੀ 504 ਸੀ, ਜਦੋਂ ਕਿ 2020 ਵਿੱਚ ਬਲਾਤਕਾਰ ਦੀਆਂ ਕੋਸ਼ਿਸ਼ਾਂ ਦੀ ਗਿਣਤੀ 53 ਦੇ ਮੁਕਾਬਲੇ 2021 ਵਿੱਚ ਵੱਧ ਕੇ 60 ਹੋ ਗਈ।

Published by:Ashish Sharma
First published:

Tags: Amritsar, Crime against women, Gangrape, Punjab Police