ਮੋਹਾਲੀ - ਅੰਮ੍ਰਿਤਸਰ ਵਿੱਚ ਐਸ.ਆਈ ਦਿਲਬਾਗ ਸਿੰਘ ਦੀ ਬੋਲੈਰੋ 'ਚ IED ਬੰਬ ਲਗਾਉਣ ਦੇ ਮਾਮਲੇ 'ਚ ਪੁਲਿਸ ਨੇ ਯੁਵਰਾਜ ਸੱਭਰਵਾਲ ਨਾਂਅ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਊਂਟਰ ਇੰਟੈਲੀਜੈਂਸੀ ਨੇ ਮੁਲਜ਼ਮ ਯੁਵਰਾਜ ਨੂੰ ਪੁਲੀਸ ਨੇ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਯੁਵਰਾਜ ਸਭਰਵਾਲ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਹੈ। ਅਦਾਲਤ ਨੇ ਉਸਨੂੰ 7 ਦਿਨ ਦਾ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਇਸ ਮਾਮਲੇ 'ਚ ਪੁਲਸ ਪਹਿਲਾਂ ਹੀ 8 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਦੱਸ ਦਈਏ ਕਿ ਮੁਲਜ਼ਮ ਯੁਵਰਾਜ ਸਭਰਵਾਲ ਉਤੇ ਪਹਿਲਾਂ ਵੀ ਇੱਕ ਕਤਲ ਕੇਸ ਅੰਮ੍ਰਿਤਸਰ ਵਿਚ ਦਰਜ ਹੈ। ਜਾਣਕਾਰੀ ਅਨੁਸਾਰ ਯੁਵਰਾਜ ਸੱਭਰਵਾਲ ਨੇ ਲਖਬੀਰ ਲੰਡਾ ਦੇ ਨਿਰਦੇਸ਼ਾਂ 'ਤੇ ਆਈ.ਈ.ਡੀ. ਲਾਇਆ ਸੀ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।
ਕਾਬਲੇਗੌਰ ਹੈ ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਤਨਾਮ ਸਿੰਘ ਹਨੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਹਨੀ ਉਹ ਵਿਅਕਤੀ ਹੈ, ਜਿਸ ਨੇ ਪੂਰੀ ਸਾਜ਼ਿਸ਼ ਰਚੀ ਸੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Punjab Police