ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਰੋਹ ਮੌਕੇ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਵੱਲੋਂ 100 ਜ਼ਰੂਰਤਮੰਦ ਵਿਦਿਆਰਥਣਾਂ ਲਈ 6 ਲੱਖ ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਕਾਲਜ ਵਿਖੇ ਕਰਵਾਏ ਉਕਤ ਸਮਾਰੋਹ ਮੌਕੇ ਇਹ ਰਾਸ਼ੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਫਾਊਂਡੇਸ਼ਨ ਦੇ ਕੁਆਰਡੀਨੇਟਰ ਸਰਬਜੀਤ ਸਿੰਘ ਹੁਸ਼ਿਆਰ ਨਗਰ ਅਤੇ ਸਤਨਾਮ ਸਿੰਘ ਵੱਲੋਂ ਪ੍ਰਿੰ: ਡਾ. ਸੁਰਿੰਦਰ ਕੌਰ ਨੂੰ ਭੇਟ ਕੀਤੀ ਗਈ।
ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜੀਵਨ ’ਚ ਮਿਹਨਤ ਕਰਨ ਅਤੇ ਕਰਮਸ਼ੀਲ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕੁਆਰਡੀਨੇਟਰ ਸਰਬਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜੀਵਨ ’ਚ ਸੰਘਰਸ਼ ਕਰਨ ਤੋਂ ਘਬਰਾਉਣ ਦੀ ਜਗ੍ਹਾ ਸਾਕਾਰਤਮਿਕ ਢੰਗ ਨਾਲ ਅਗਾਂਹ ਵੱਧਣ ਲਈ ਉਤਸ਼ਾਹਿਤ ਕੀਤਾ।
ਜਦਕਿ ਸਤਨਾਮ ਸਿੰਘ ਨੇ ਵਿਦਿਆਰਥਣਾਂ ਨੂੰ ਗੁਰਬਾਣੀ ਪੜ੍ਹਨ ਅਤੇ ਧਾਰਮਿਕ ਜੀਵਨ-ਜਾਂਚ ਅਪਨਾਉਣ ’ਤੇ ਜ਼ੋਰ ਦਿੱਤਾ। ਇਸ ਪ੍ਰੋਗਰਾਮ ਦੇ ਅੰਤ ’ਚ ਇਕਨਾਮਿਕਸ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, College, Punjab