ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਮਾਣ ਸਰਕਾਰ ਦੀ ਇਕ ਮਹੀਨੇ ਦੇ ਕਾਰਜ ਕਾਲ ਨੂੰ ਪੂਰਾ ਹੋਣ ਮਗਰੋਂ 16 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (BHAGWANT MAAN) ਦੇ ਵੱਲੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਸਬੰਧੀ ਐਲਾਨ ਕੀਤਾ ਗਿਆ।
ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਕੀਤਾ ਗਿਆ ਇਹ ਐਲਾਨ ਅੱਧਾ-ਅਧੂਰਾ ਹੈ । ਉਨ੍ਹਾਂ ਕਿਹਾ ਕਿ ਕੀ ਲੋਕ ਹੁਣ ਮੀਟਰਾਂ ਦੀ ਚੌਂਕੀਦਾਰੀ ਕਰਨਗੇ ਕਿ ਕਿਤੇ ਉਨ੍ਹਾਂ ਦਾ 300 ਯੂਨਿਟ ਤੋਂ ਮੀਟਰ ਵੱਧ ਨਾ ਚਲਾ ਜਾਵੇ ?
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 3 ਰੁਪਏ ਯੂਨਿਟ ਸਭ ਲਈ ਸਸਤਾ ਕੀਤਾ ਸੀ ਅਤੇ AAP ਸਰਕਾਰ ਨੂੰ ਵੀ ਇਸ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੱਖਪਾਤ ਨਹੀਂ ਕਰਨਾ ਚਾਹੀਦਾ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Raj Kumar Verka