Home /punjab /

ਸਾਂਸਦ ਔਜਲਾ ਨੇ ਅਫ਼ਗਾਨਿਸਤਾਨ 'ਚ ਵਾਪਰੇ ਹਾਦਸੇ 'ਤੇ ਜਤਾਇਆ ਦੁੱਖ

ਸਾਂਸਦ ਔਜਲਾ ਨੇ ਅਫ਼ਗਾਨਿਸਤਾਨ 'ਚ ਵਾਪਰੇ ਹਾਦਸੇ 'ਤੇ ਜਤਾਇਆ ਦੁੱਖ

ਸਾਂਸਦ

ਸਾਂਸਦ ਔਜਲਾ ਨੇ ਅਫ਼ਗਾਨਿਸਤਾਨ 'ਚ ਵਾਪਰੇ ਹਾਦਸੇ 'ਤੇ ਜਤਾਇਆ ਦੁੱਖ

ਔਜਲਾ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ?

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ-  ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ।

    ਔਜਲਾ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ।

    ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

    ਔਜਲਾ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

    First published: