ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਵੱਧਦੀ ਮਹਿੰਗਾਈ ਦੇ ਮੱਦੇਨਜ਼ਰ ਹਾਲ ਬਾਜ਼ਾਰ ਵਿਖੇ ਕਾਂਗਰਸੀ ਆਗੂਆਂ ਵੱਲੋਂ ਇਕੱਠ ਕਰਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਦੇ ਵਿਚ ਕਾਂਗਰਸੀ ਸਮਰਥੱਕ, ਆਗੂ ਅਤੇ ਸਾਬਕਾ ਵਿਧਾਇਕ ਪਹੁੰਚੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ PPCC ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਵਿਚਾਲੇ ਪੰਜਾਬ ਦਾ ਗਰੀਬ ਆਦਮੀ ਦੱਬਦਾ ਹੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇ ਵਿਚ ਪੈਟਰੋਲ-ਡੀਜ਼ਲ ,ਗੈਸ ਸਲੰਡਰ , ਘਰ ਦੇ ਵਿਚ ਵਰਤਿਆ ਜਾਣ ਵਾਲਾ ਤੇਲ ਆਦਿ ਸਭ ਦੇ ਮੁੱਲ ਵੱਧ ਗਏ ਹਨ।
ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਆਮ ਆਦਮੀ ਦੇ ਪੇਟ 'ਤੇ ਲੱਤ ਵੱਜ ਰਹੀ ਹੈ। ਉਨ੍ਹਾਂ ਕਿਹਾ ਜਿਸ ਹਿਸਾਬ ਨਾਲ ਮਹਿੰਗਾਈ ਦਿਨ-ਬ-ਦਿਨ ਵੱਧਦੀ ਹੀ ਜਾ ਰਹੀ ਹੈ, ਇਸ ਦੇ ਨਾਲ ਗਰੀਬ ਦੇ ਉੱਤੇ ਬੋਝ ਵੀ ਵੱਧਦਾ ਹੀ ਜਾ ਰਿਹਾ ਹੈ ।
Published by:rupinderkaursab
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Arvind Kejriwal, Narendra modi, Navjot Sidhu, Navjot singh sidhu