ਅੰਮ੍ਰਿਤਸਰ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨਵਜੰਮੇ ਬੱਚੇ ਨੂੰ ਲਿਫਾਫੇ ਵਿੱਚ ਪਾ ਕੇ ਗੱਟਰ ਵਿੱਚ ਸੁੱਟ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਮਰ ਉਜਾਲਾ ਵਿੱਚ ਛਪੀ ਖਬਰ ਮੁਤਾਬਕ ਪੁਲਿਸ ਰਿਪੋਰਟ ਅਨੁਸਾਰ ਅੰਮ੍ਰਿਤਸਰ ਬੀ ਬਲਾਕ ਰੇਲਵੇ ਕਲੋਨੀ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਨੇ ਨਵਜੰਮੇ ਬੱਚੇ ਨੂੰ ਲਿਫਾਫੇ ਵਿੱਚ ਪਾ ਕੇ ਗਟਰ ਵਿੱਚ ਸੁੱਟ ਦਿੱਤਾ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਬੱਚੇ ਨੂੰ ਦੋ ਔਰਤਾਂ ਅਤੇ ਇੱਕ ਆਦਮੀ ਨੇ ਗਟਰ ਵਿੱਚ ਸੁੱਟ ਦਿੱਤਾ ਸੀ।
ਮੌਕੇ 'ਤੇ ਇਕ ਔਰਤ ਨੇ ਜਦੋਂ ਉਕਤ ਅਣਪਛਾਤੇ ਵਿਅਕਤੀਆਂ ਨੂੰ ਪੁੱਛਿਆ ਕਿ ਤੁਸੀਂ ਇੱਥੇ ਕੀ ਕਰ ਰਹੇ ਹੋ ਤਾਂ ਉਨ੍ਹਾਂ ਦੱਸਿਆ ਕਿ ਉਹ ਗਟਰ 'ਚ ਕੂੜਾ ਸੁੱਟ ਕੇ ਆਏ ਹਨ। ਔਰਤ ਨੂੰ ਸ਼ੱਕ ਹੋਇਆ ਤਾਂ ਉਸ ਨੇ ਜਾ ਕੇ ਦੇਖਿਆ। ਗਟਰ ਵਿੱਚ ਨਵਜੰਮੇ ਬੱਚੇ ਦੀ ਲਾਸ਼ ਪਈ ਸੀ। ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠਾ ਕੀਤਾ, ਜਿਸ ਤੋਂ ਬਾਅਦ 100 ਨੰਬਰ 'ਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਨਵਜੰਮੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Crime news, Punjab Police