Home /News /punjab /

ਅੰਮ੍ਰਿਤਸਰ, ਤਰਨ ਤਾਰਨ ਤੇ ਬਟਾਲਾ ‘ਚ ਨਕਲੀ ਸ਼ਰਾਬ ਪੀਣ ਨਾਲ 32 ਲੋਕਾਂ ਦੀ ਮੌਤ, SIT ਕਰੇਗੀ ਜਾਂਚ

ਅੰਮ੍ਰਿਤਸਰ, ਤਰਨ ਤਾਰਨ ਤੇ ਬਟਾਲਾ ‘ਚ ਨਕਲੀ ਸ਼ਰਾਬ ਪੀਣ ਨਾਲ 32 ਲੋਕਾਂ ਦੀ ਮੌਤ, SIT ਕਰੇਗੀ ਜਾਂਚ

ਕੇਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪਹਿਲੀ ਪੰਜ ਮੌਤਾਂ 29 ਜੂਨ ਦੀ ਰਾਤ ਨੂੰ ਅੰਮ੍ਰਿਤਸਰ ਦੇ ਪੇਂਡੂ ਥਾਣਾ ਤਰਸਿੱਕਾ ਦੇ ਮੁੱਛਲ ਅਤੇ ਟਾਂਗਰਾ ਵਿਖੇ ਹੋਈ। 30 ਜੁਲਾਈ ਦੀ ਸ਼ਾਮ ਨੂੰ ਮੁਛਲ ਵਿੱਚ ਦੋ ਹੋਰ ਵਿਅਕਤੀ ਸ਼ੱਕੀ ਹਾਲਾਤਾਂ ਵਿੱਚ ਮਾਰੇ ਗਏ, ਜਦੋਂ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਅਤੇ ਤਰਨ ਤਾਰਨ ਵਿੱਚ ਨਕਲੀ ਸ਼ਰਾਬ ਪੀਣ ਨਾਲ 32 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਤਰਨ ਤਾਰਨ ਵਿਚ 13, ਅੰਮ੍ਰਿਤਸਰ ਵਿਚ 11 ਅਤੇ ਬਟਾਲਾ ਵਿਚ 8 ਲੋਕਾਂ ਦੀ ਮੌਤ ਹੋਈ ਹੈ। ਪੁਲਿਸ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੀ ਜਾਨ ਗਵਾਉਣ ਵਾਲੇ ਸਾਰੇ ਲੋਕ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨਾਲ ਸਬੰਧਤ ਹਨ। ਮ੍ਰਿਤਕਾਂ ਵਿਚੋਂ ਇਕ ਦੀ ਪਛਾਣ ਕੁਲਦੀਪ ਸਿੰਘ (24) ਵਜੋਂ ਹੋਈ ਹੈ। ਇਸ ਦੌਰਾਨ ਮਾਮਲੇ ਦੀ ਜਾਂਚ ਲਈ ਸੁਪਰਡੈਂਟ ਸੁਪਰਡੈਂਟ ਦੀ ਨਿਗਰਾਨੀ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ।

 ਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਕਿ ਸਭ ਤੋਂ ਪਹਿਲਾਂ 29 ਜੂਨ ਦੀ ਰਾਤ ਨੂੰ ਅੰਮ੍ਰਿਤਸਰ ਦਿਹਾਤੀ ਵਿੱਚ ਪੁਲਿਸ ਥਾਣੇ ਤਰਸਿੱਕਾ ਵਿੱਚ ਪੈਂਦੇ ਪਿੰਡ ਮੂਛਲ ਤੇ ਟਾਂਗਰਾ ਤੋਂ ਪੰਜ ਮੌਤਾਂ ਸਾਹਮਣੇ ਆਈਆਂ। 30 ਜੁਲਾਈ ਦੀ ਸ਼ਾਮ ਨੂੰ ਮੂਛਲ ਵਿੱਚ ਦੋ ਹੋਰ ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਜਦੋਂਕਿ ਇਕ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਜੋ ਬਾਅਦ ਵਿੱਚ ਸ੍ਰੀ ਗੁਰੂ ਰਾਮਦਾਸ ਹਸਪਤਾਲ ਜਿੱਥੇ ਉਸ ਨੂੰ ਡਾ. ਸਰਬਜੀਤ ਕੌਰ ਹਸਪਤਾਲ ਟਾਂਗਰਾ ਵੱਲੋਂ ਰੈਫਰ ਕੀਤਾ ਗਿਆ ਸੀ, ਦਮ ਤੋੜ ਗਿਆ। ਇਸ ਤੋਂ ਮਗਰੋਂ ਨਕਲੀ ਸ਼ਰਾਬ ਪੀਣ ਨਾਲ ਪਿੰਡ ਮੂਛਲ ਤੋਂ ਦੋ ਹੋਰ ਮੌਤਾਂ ਹੋਈਆਂ ਜਦੋਂਕਿ ਦੋ ਹੋਰ ਵਿਅਕਤੀ ਦੀ ਬਟਾਲਾ ਸ਼ਹਿਰ ਵਿੱਚ ਮੌਤ ਹੋ ਗਈ।

ਅੱਜ ਬਟਾਲਾ ਵਿੱਚ ਹੋਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਿਸ ਨਾਲ ਸ਼ਹਿਰ ਵਿੱਚ ਮਰਨ ਵਾਲਿਆਂ ਦੀ ਗਿਣਤੀ 7 ਤੱਕ ਪਹੁੰਚ ਗਈ ਜਦੋਂ ਕਿ ਇਕ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਇਸੇ ਤਰ੍ਹਾਂ ਤਰਨ ਤਾਰਨ ਤੋਂ ਚਾਰ ਹੋਰ ਸ਼ੱਕੀ ਮੌਤਾਂ ਹੋਈਆਂ ਹਨ।

ਮ੍ਰਿਤਕਾਂ ਦੀ ਪਛਾਣ ਮੰਗਲ ਸਿੰਘ, ਬਲਵਿੰਦਰ ਸਿੰਘ, ਦਲਬੀਰ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਕਾਕਾ ਸਿੰਘ, ਕਿਰਪਾਲ ਸਿੰਘ, ਜਸਵੰਤ ਸਿੰਘ ਅਤੇ ਜੋਗਾ ਸਿੰਘ ਸਾਰੇ ਵਾਸੀ ਪਿੰਡ ਮੂਛਲ ਥਾਣਾ ਤਰਸਿੱਕਾ ਅੰਮ੍ਰਿਤਸਰ ਦਿਹਾਤੀ ਤੋਂ ਇਲਾਵਾ ਹਲਦੇਵ ਸਿੰਘ ਵਾਸੀ ਟਾਂਗਰਾ ਥਾਣਾ ਤਰਸਿੱਕਾ ਅੰਮ੍ਰਿਤਸਰ ਦਿਹਾਤੀ, ਕਾਲਾ, ਕਾਲੂ, ਬਿੱਲਾ ਅਤੇ ਜਤਿੰਦਰ ਸਾਰੇ ਵਾਸੀ ਬਟਾਲਾ ਵਜੋਂ ਹੋਈ ਹੈ। ਤਰਨ ਤਾਰਨ ਵਿੱਚ ਮਰਨ ਵਾਲਿਆਂ ਦੀ ਪਛਾਣ ਸਾਹਿਬ ਸਿੰਘ, ਹਰਬਣ ਸਿੰਘ, ਸੁਖਦੇਵ ਸਿੰਘ ਅਤੇ ਧਰਮ ਸਿੰਘ ਵਜੋਂ ਹੋਈ ਹੈ।

ਪੁਲਿਸ ਨੇ ਇਕ ਔਰਤ ਨੂੰ ਗ੍ਰਿਫਤਾਰ ਕੀਤਾ

ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਰਿਪੋਰਟਾਂ ਦੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਾਮਲੇ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਪੁਲਿਸ ਨੂੰ ਰਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਰਾਬ ਬਣਾਉਣ ਵਾਲੀਆਂ ਯੂਨਿਟਾਂ ‘ਤੇ ਨਕੇਲ ਕਸਣ ਲਈ ਸਰਚ ਅਭਿਆਨ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

Published by:Ashish Sharma
First published:

Tags: Alcohol, Amritsar, Punjab, Punjab Police, Tarn taran