Home /News /punjab /

ਅੰਮ੍ਰਿਤਸਰ ਪੁਲਿਸ ਨੂੰ ਮੁੜ ਮਿਲਿਆ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਪੁਲਿਸ ਨੂੰ ਮੁੜ ਮਿਲਿਆ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਪੁਲਿਸ ਨੂੰ ਮੁੜ ਮਿਲਿਆ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ (ਫਾਇਲ ਫੋਟੋ)

ਅੰਮ੍ਰਿਤਸਰ ਪੁਲਿਸ ਨੂੰ ਮੁੜ ਮਿਲਿਆ ਲਾਰੈਂਸ ਬਿਸ਼ਨੋਈ ਦਾ 5 ਦਿਨਾਂ ਦਾ ਰਿਮਾਂਡ (ਫਾਇਲ ਫੋਟੋ)

Kandowalia Murder Case : ਰਾਣਾ ਕੰਧੋਵਾਲੀਆ ਦੀ ਅਗਸਤ 2021 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੰਧੋਵਾਲੀਆ ਕਤਲ ਕੇਸ 'ਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਤੇ ਇਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੰਜਾਬ ਦੇ ਮਾਝਾ ਖੇਤਰ ਵਿੱਚ ਬਿਸ਼ਨੋਈ ਗੈਂਗ ਦਾ ਸਹਿਯੋਗੀ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਇਸ ਕੇਸ ਵਿੱਚ ਮੁੱਖ ਮੁਲਜ਼ਮ ਹੈ।

ਹੋਰ ਪੜ੍ਹੋ ...
 • Share this:
  ਅੰਮ੍ਰਿਤਸਰ ਪੁਲਿਸ ਨੂੰ ਮੁੜ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮਿਲਿਆ  ਹੈ। ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਪੁੱਛਗਿੱਛ ਲਈ 5 ਦਿਨਾਂ ਦੀ ਹਿਰਾਸਤ ਵਧੀ ਹੈ। ਫਾਜ਼ਿਲਕਾ ਤੇ ਹੁਸ਼ਿਆਰਪੁਰ ਪੁਲਿਸ ਨੇ ਵੀ ਲਾਰੈਂਸ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਪਹਿਲਾਂ 28 ਜੂਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ ਅੱਠ ਦਿਨਾ ਦਾ ਰਿਮਾਂਡ ਮਿਲਿਆ ਹੈ।ਜਦਕਿ ਪੁਲਿਸ ਨੇ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।

  ਰਾਣਾ ਕੰਧੋਵਾਲੀਆ ਦੀ ਅਗਸਤ 2021 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੰਧੋਵਾਲੀਆ ਕਤਲ ਕੇਸ 'ਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਤੇ ਇਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੰਜਾਬ ਦੇ ਮਾਝਾ ਖੇਤਰ ਵਿੱਚ ਬਿਸ਼ਨੋਈ ਗੈਂਗ ਦਾ ਸਹਿਯੋਗੀ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਇਸ ਕੇਸ ਵਿੱਚ ਮੁੱਖ ਮੁਲਜ਼ਮ ਹੈ।

  ਜ਼ਿਕਰਯੋਗ ਹੈ ਕਿ ਅਗਸਤ 2021 ਵਿੱਚ ਅੰਮ੍ਰਿਤਸਰ ਵਿੱਚ ਰਾਣਾ ਕੰਧੋਵਾਲੀਆ ਨੂੰ ਉਦੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਹਸਪਤਾਲ ਵਿਖੇ ਇੱਕ ਔਰਤ ਦਾ ਪਤਾ ਲੈਣ ਆਇਆ ਸੀ। ਪੁਲਿਸ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਣਾ ਕੰਧੋਵਾਲੀਆ ਅਤੇ ਜੱਗੂ ਭਗਵਾਨਪੁਰੀਆ ਦੀ ਆਪਸ ਵਿਚ ਦੁਸ਼ਮਣੀ ਚੱਲ ਰਹੀ ਸੀ ,ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਹੈl

  'ਜੱਗੂ ਭਗਵਾਨਪੁਰੀਆ ਨੇ ਲਈ ਕਤਲ ਦੀ ਜ਼ਿੰਮੇਵਾਰੀ'


  ਉਧਰ ਭਗਵਾਨਪੁਰੀਆ ਜੱਗੂ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਸੀ ਕਿ 'ਜਿਹੜਾ ਰਾਤ ਅੰਮ੍ਰਿਤਸਰ ਵਿਚ ਰਾਣਾ ਕੰਧੋਵਾਲੀਆ ਦਾ ਕਤਲ ਹੋਇਆ ਸੀ। ਉਸ ਦੀ ਜ਼ਿੰਮੇਵਾਰੀ ਮੈਂ ਜੱਗੂ ਭਗਵਾਨਪੁਰੀਆ ਤੇ ਮੇਰਾ ਭਰਾ ਗੋਲਡੀ ਬਰਾੜ ਲੈਂਦੇ ਹਾਂ। ਇਹ ਕਤਲ ਮੇਰੇ ਵੀਰ ਮਨਦੀਪ ਤੂਫਾਨ ਬਟਾਲਾ ਵਾਲੇ ਨੇ ਕੀਤਾ ਹੈ। ਸਭ ਨੂੰ ਪਤਾ ਹੈ ਕਿ ਰਾਣਾ ਵਿਕੀ ਗੌਂਡਰ ਤੇ ਦਵਿੰਦਰ ਬੰਬੀਹਾ ਗਰੁੱਪ ਦਾ ਸਾਥ ਦਿੰਦਾ ਸੀ। ਇਸ ਨੇ ਤਰਨਤਾਰਨ ਵਾਲੇ ਕਾਂਡ ਵਿਚ ਦਵਿੰਦਰ ਬੰਬੀਹਾ ਦੇ ਕਹਿਣ ’ਤੇ ਸਾਡੇ ਭਰਾ ਲੰਮਾ ਪੱਟੀ ਦੀ ਕਿਡਨੈਪਿੰਗ ਵਿਚ ਮਦਦ ਕੀਤੀ ਸੀ। ਇਸ ਤੋਂ ਇਲਾਵਾ ਇਸ ਪੋਸਟ ਵਿਚ ਵਿਰੋਧੀ ਗੈਂਗ ਦੇ ਹੋਰਾਂ ਨੂੰ ਵੀ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।'
  Published by:Sukhwinder Singh
  First published:

  Tags: Amritsar, Gangster, Lawrence Bishnoi

  ਅਗਲੀ ਖਬਰ