ਅੰਮ੍ਰਿਤਸਰ- ਪੰਜਾਬ ਪੁਲਿਸ ਨੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਸੂਬੇ ਭਰ 'ਚ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿੱਚ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਸਮੇਤ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚ ਚਾਰ ਨਾਮੀ ਗੈਂਗਸਟਰ ਵੀ ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 7 ਰਾਈਫਲਾਂ ਅਤੇ 7 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਫੜੇ ਗਏ ਚਾਰੇ ਗੈਂਗਸਟਰ ਜੇਲ ਤੋਂ ਜ਼ਮਾਨਤ 'ਤੇ ਬਾਹਰ ਆ ਗਏ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਲੋਕ ਬਿਆਸ ਨੇੜੇ ਇੱਕ ਢਾਬੇ ’ਤੇ ਠਹਿਰੇ ਹੋਏ ਹਨ। ਜਿੱਥੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ।
ਐੱਸ.ਪੀ. (ਡੀ) ਮਨੋਜ ਠਾਕੁਰ ਨੇ ਪੁਲਿਸ ਲਾਈਨ ਵਿਖੇ ਪ੍ਰੈੱਸ ਕਾਨਫ਼ਰੰਸ ਦੱਸਿਆ ਕਿ ਨਿਗਰਾਨੀ ਇੰਸਪੈਕਟਰ ਬਲਕਾਰ ਸਿੰਘ ਮੁੱਖ ਅਫਸਰ ਥਾਣਾ ਬਿਆਸ ਨੂੰ ਗੁਪਤ ਸੂਚਨਾ ਮਿਲੀ ਕਿ ਕਲਾਨੌਰੀ ਢਾਬਾ ਜੀ.ਟੀ ਰੋਡ ਬਿਆਸ ਵਿਖੇ ਬਹੁਤ ਸਾਰੇ ਵਿਅਕਤੀ ਹਥਿਆਰਾ ਨਾਲ ਲੈਸ ਬੈਠੇ ਹੋਏ ਹਨ। ਜੋ ਇਹ ਵਿਅਕਤੀ ਕਲੋਨੀਆ ਤੇ ਨਜਾਇਜ ਦਵਾਉਂਦੇ ਹਨ। ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਅਫਸਰ ਥਾਣਾ ਬਿਆਸ ਜੀ ਵੱਲੋਂ ਆਪਣੀ ਇੱਕ ਰੇਡ ਪਾਰਟੀ ਨੂੰ ਚੰਗੀ ਤਰ੍ਹਾਂ ਬ੍ਰੀਫ ਕਰਕੇ ਸੁਖਬਰ ਦੀ ਦਸੀ ਹੋਈ ਜਗ੍ਹਾ ਤੇ ਰੇਡ ਕੀਤਾ ਅਤੇ ਮੌਕਾ ਤੋਂ ਹਨ ਲਿਖੇ ਵਿਅਕਤੀਆਂ ਨੂੰ ਨਜਾਇਜ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ ਡੋਨੀ ਪੁੱਤਰ ਹਰਬੰਸ ਸਿੰਘ ਵਾਸੀ ਪੱਤੀ ਬਲੌਰ ਕੀ ਸਠਿਆਲਾ, ਪ੍ਰਭਜੋਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਸ਼ੇਰੋ ਬਾਘਾ, ਜਰਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਜਵੰਦਪੁਰ ਥਾਣਾ ਵੈਰੋਵਾਲ ਜਿਲ੍ਹਾ ਤਰਨ ਤਾਰਨ, ਗੁਰਦੀ ਸਿੰਘ ਪੁੱਤਰ ਸਰਭਜੀਤ ਸਿੰਘ ਵਾਸੀ ਪੱਤੀ ਗੋਪੀ ਕੀ ਸਠਿਆਲਾ 5. ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਬੱਲ ਸਰਾਂ, ਨਵਦੀਪ ਸਿੰਘ ਉਰਫ ਨਵ ਪੱਡਾ ਪੁੱਤਰ ਇਕਬਾਲ ਸਿੰਘ ਵਾਸੀ ਕੋਟ ਮਹਿਤਾਬ ਥਾਣਾ ਬਿਆਸ, ਰੁਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਫਾਜਲਪੁਰ ਥਾਣਾ ਵੈਰੋਵਾਲ, ਮਨਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਧਰਦਿਓ ਥਾਣਾ ਮਹਿਤਾ, ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸਠਿਆਲਾ, ਗਗਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਟਾਂਗਰਾ, ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਚੰਬਲ ਥਾਣਾ ਸਰਹਾਲੀ ਤਰਨ ਤਾਰਨ, ਗੁਰਪ੍ਰੀਤ ਸਿੰਘ ਪੁੱਤਰ ਸਮਰਾਜ ਸਿੰਘ ਵਾਸੀ ਸਠਿਆਲਾ, ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਵੇਰਕਾ ਅੰਮ੍ਰਿਤਸਰ 14.ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਾਨਾਵਾਲਾ ਕਲਾਂ, ਬੇਅੰਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੋਟਲਾ ਬੱਥੂਨਗਰ 16. ਵਿਜੇ ਪੁੱਤਰ ਨਰਿੰਦਰ ਸਿੰਘ ਵਾਸੀ ਅਬੋਹਰ ਵਜੋ ਹੋਈ ਹੈ।
ਐੱਸ.ਪੀ. (ਡੀ) ਮਨੋਜ ਠਾਕੁਰ ਨੇ ਦੱਸਿਆ ਕਿ ਉਕਤਾਨ ਕੋਲੋਂ 06 ਪਿਸਟਲ 32 ਬੋਰ 08 ਮੈਜਗਜ਼ੀਨ 40 ਜਿੰਦਾ ਰੌਂਦ, 04 ਰਾਈਫਲ 315 ਬੋਰ 04 ਮੈਗਜ਼ੀਨ 30 ਜਿੰਦਾ ਰੌਂਦ, 02 ਰਾਈਫਲ 12 ਬੋਰ 05 ਜਿੰਦਾ ਰੌਂਦ, 01 ਪਿਸਟਲ 30 ਬੋਰ 02 ਮੈਗਜ਼ੀਨ 16 ਜਿੰਦਾ ਰੌਂਦ, 01 ਸਪਰਿੰਗ ਫੀਲਡ ਰਾਈਫਲ ਸਮੇਤ 30 ਰੌਂਦ ਬਰਾਮਦ ਹੋਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।