
ਅੰਮ੍ਰਿਤਸਰ : ਗੈਸ ਏਜੰਸੀ ਦੇ ਕਰਮਚਾਰੀਆਂ ਕੋਲੋ 3 ਲੱਖ 77 ਹਜਾਰ ਰੂਪਏ ਦੀ ਹੋਈ ਲੁੱਟ ਦੀ ਗੁੱਥੀ ਸੁਲਝਾਈ
ਅੰਮ੍ਰਿਤਸਰ ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸੀ ਡਿਵੀਜ਼ਨ ਦੀ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋਂ ਪਿਛਲੇ ਦਿਨੀਂ ਗੈਸ ਏਜੇਂਸੀ ਗੋਦਾਮ ਦੇ ਕਰਮਚਾਰੀਆਂ ਕੋਲੋ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਚੋਂ ਇੱਕ ਦੋਸ਼ੀ ਪੁਲਿਸ ਦੇ ਹੱਥੇ ਚੜਿਆ।
ਪੁਲਿਸ ਅਧਿਕਾਰੀ ਏਸੀਪੀ ਰਵਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਗੈਸ ਏਜੇਂਸੀ ਗੋਦਾਮ ਦੇ ਦੋ ਕਰਮਚਾਰੀ ਬੈਂਕ ਵਿੱਚ ਗੈਸ ਏਜੇਂਸੀ ਦੇ ਪੈਸੇ ਤਿੰਨ ਲੱਖ 77 ਹਜਾਰ ਰੁਪਏ ਦੇ ਕਰੀਬ ਜਮਾ ਕਰਵਾਉਣ ਜਾ ਰਹੇ ਸਨ। ਰਸਤੇ ਵਿੱਚ ਇਨ੍ਹਾਂ ਦੋਵਾਂ ਕਰਮਚਾਰੀਆਂ ਨੂੰ ਕਾਰ ਸਵਾਰ ਨੌਜਵਾਨਾਂ ਵਲੋਂ ਰੋਕ ਕੇ ਪਿਸਤੌਲ ਅਤੇ ਤੇਜਧਾਰ ਹਥਿਆਰਾਂ ਦੀ ਨੋਕ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਪੁਲਿਸ ਦੇ ਆਲਾ ਅਧਿਕਾਰੀਆਂ ਵਲੋਂ ਪੁਲਿਸ ਦੀਆਂ ਟੀਮਾਂ ਬਣਾ ਕੇ ਸੀਸੀਟੀਵੀ ਦੀ ਫੁਟੇਜ ਦੇ ਅਧਾਰ ਤੇ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਲਗਾਈਆਂ ਗਈਆਂ। ਜਿਸਦੇ ਚਲਦੇ ਇੱਕ ਮੁਲਜ਼ਮ ਕੰਵਲਜੀਤ ਸਿੰਘ ਸੇਠੀ ਨੂੰ ਕਾਬੂ ਕੀਤਾ ਜਿਸ ਕੋਲੋ ਪੁੱਛਗਿੱਛ ਦੌਰਾਨ ਲੁੱਟ ਦੀ ਰਕਮ ਦੇ 50000 ਰੁਪਏ ਤੇ ਲੁੱਟ ਦੀ ਵਾਰਦਾਤ ਵਿਚ ਵਰਤੀ ਕਾਰ ਵੀ ਕਾਬੂ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਇਸਦੇ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਸਦੇ ਬਾਕੀ ਤਿੰਨ ਸਾਥੀ ਅਜੇ ਫਰਾਰ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਕੰਵਲਜੀਤ ਸਿੰਘ ਸੇਠੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ਕਰ ਇਸਦਾ ਰਿਮਾਂਡ ਹਾਸਿਲ ਕਰ ਇਸ ਕੋਲੋ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖਿਲਾਫ ਪਿਹਲਾਂ ਵੀ ਕਈ ਮਾਮਲੇ ਦਰਜ ਹਨ ਇਸਦੇ ਬਾਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।