
ਅੰਮ੍ਰਿਤਸਰ : 5 ਨੌਜਵਾਨਾਂ ਦਾ ਇੱਕ ਗਿਰੋਹ ਨੂੰ ਕੀਤਾ ਕਾਬੂ, ਹਥਿਆਰ ਤੇ ਨਸ਼ਾ ਬਰਾਮਦ
ਅੰਮ੍ਰਿਤਸਰ ਪੁਲਿਸ ਨੇ ਅੱਜ 5 ਵਿਅਕਤੀਆਂ ਦੇ ਇੱਕ ਗਿਰੋਹ ਨੂੰ ਕਾਬੂ ਕੀਤਾ, ਇਹ ਲੋਕ ਏਅਰਪੋਰਟ ਦੇ ਨੇੜੇ ਇੱਕ ਫਲੈਟ ਵਿੱਚ ਰਹਿ ਰਹੇ ਸਨ, ਜਿੱਥੋਂ ਪੁਲਿਸ ਨੇ ਤੇਜ਼ਧਾਰ ਹਥਿਆਰ, ਦੋ ਪਿਸਤੌਲ ਅਤੇ 105 ਗ੍ਰਾਮ ਸਮੈਕ ਵੀ ਬਰਾਮਦ ਕੀਤੀ ਹੈ।
ਅੰਮ੍ਰਿਤਸਰ ਏਅਰਪੋਰਟ ਪੁਲਿਸ ਨੇ ਅੱਜ ਏਅਰਪੋਰਟ ਨੇੜੇ ਬਲੇਸਿੰਗ ਸਿਟੀ ਫਲੈਟ ਵਿੱਚ ਰਹਿਣ ਵਾਲੇ ਗਿਰੋਹ ਨੂੰ ਕਾਬੂ ਕਰ ਲਿਆ। ਜਿਸ ਦੇ ਆਧਾਰ ‘ਤੇ ਜਦੋਂ ਉਸ ਨੇ ਫਲੈਟ ਵਿੱਚ ਛਾਪਾ ਮਾਰਿਆ ਤਾਂ ਦੇਖਿਆ ਕਿ ਫਲੈਟ ਵਿੱਚ ਪੰਜ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਬੈਠੇ ਸਨ,ਜਿਨ੍ਹਾਂ ਤੋਂ ਮੌਕੇ 'ਤੇ ਦੋ ਚਾਕੂ, ਦੋ ਦਾਤਰ, ਇਕ ਨਜਾਇਜ਼ ਪਿਸਤੌਲ, 4 ਜਿੰਦਾ ਰੌਂਦ ਅਤੇ 105 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਤਿੰਨ ਵਾਹਨ ਵੀ ਬਰਾਮਦ ਕੀਤੇ ਹਨ।
ਏਅਰਪੋਰਟ ਇੰਸਪੈਕਟਰ ਸਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ 'ਚੋਂ ਕੁਝ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਨੇ ਇਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ, ਹੁਣ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।