Home /punjab /

ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਨੇ ਹਾਲ ਗੇਟ ਵਿਖੇ ਕੀਤਾ ਮੁਜ਼ਾਹਰਾ

ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਨੇ ਹਾਲ ਗੇਟ ਵਿਖੇ ਕੀਤਾ ਮੁਜ਼ਾਹਰਾ

ਪਾਵਰਕਾਮ

ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਨੇ ਹਾਲ ਗੇਟ ਵਿਖੇ ਕੀਤਾ ਮੁਜ਼ਾਹਰਾ

ਪੰਜਾਬ ਵਿੱਚ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਲੇਕਿਨ ਲਗਾਤਾਰ ਹੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪੰਜਾਬ ਦੇ ਨੌਜਵਾਨਾਂ ਵੱਲੋਂ ਅਤੇ ਪੰਜਾਬ ਦੇ ਵੱਖ ਵੱਖ ਸਰਕਾਰੀ ਮਹਿਕਮਿਆਂ ਦੇ ਕਰਮਚਾਰੀਆਂ ਵੱਲੋਂ ਮਾਨ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ । 

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ, ਅੰਮ੍ਰਿਤਸਰ


    ਪੰਜਾਬ ਵਿੱਚ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਪਰ ਹੁਣ ਨੌਜਵਾਨਾਂ ਵੱਲੋਂ ਅਤੇ ਪੰਜਾਬ ਦੇ ਵੱਖ ਵੱਖ ਸਰਕਾਰੀ ਮਹਿਕਮਿਆਂ ਦੇ ਕਰਮਚਾਰੀਆਂ ਵੱਲੋਂ ਮਾਨ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ । ਅੰਮ੍ਰਿਤਸਰ ਦੇ ਹਾਲ ਗੇਟ ਦੇ ਬਾਹਰ ਪਾਵਰਕਾਮ ਮੀਟਰ ਰੀਡਰ ਯੂਨੀਅਨ ਵੱਲੋਂ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

    ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਪਾਵਰਕਾਮ ਮੀਟਰ ਰੀਡਰ ਆਜ਼ਾਦ ਯੂਨੀਅਨ ਦੇ ਪੰਜਾਬ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਅੱਗੇ ਮੰਗ ਕਰਦੇ ਹਾਂ ਕਿ ਬਿਜਲੀ ਦੇ ਬਿੱਲ ਵੰਡਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਗਏ ਟੈਂਡਰ ਰੱਦ ਕਰ ਕੇ ਮੀਟਰ ਰੀਡਰਾਂ ਦੀ ਸੇਵਾਵਾਂ ਸਿੱਧੇ ਤੌਰ 'ਤੇ ਪੀਐਸ ਪੀ ਸੀ ਐਲ ਅਧੀਨ ਰੈਗੂਲਰ ਕਰਵਾਉਣ । ਇਸ ਦੇ ਨਾਲ ਹੀ ਸੂਬਾ ਪ੍ਰਧਾਨ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਅੱਗੇ ਦੋ ਮਹੀਨੇ ਪੰਦਰਾਂ ਦਿਨਾਂ ਤੋਂ ਪੱਕਾ ਮੋਰਚਾ ਵੀ ਚੱਲ ਰਿਹਾ ਹੈ ਲੇਕਿਨ ਅਜੇ ਤੱਕ ਪਾਵਰਕਾਮ ਮੀਟਰ ਰੀਡਰਾਂ ਦੀਆਂ ਮੰਗਾਂ ਨਹੀਂ ਪੂਰੀਆਂ ਹੋਈਆਂ । ਜਿਸ ਕਰਕੇ ਉਨ੍ਹਾਂ ਨੇ ਅੰਮ੍ਰਿਤਸਰ ਹਾਲ ਗੇਟ ਦੇ ਬਾਹਰ ਆ ਕੇ ਰੋਸ ਪ੍ਰਦਰਸ਼ਨ ਕੀਤਾ । ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੇ ਕਰੇ ਅਤੇ ਉਨ੍ਹਾਂ ਦੀ ਨੌਕਰੀਆਂ ਵੀ ਪੱਕੇ ਤੌਰ 'ਤੇ ਕਰਨ ।
    First published:

    ਅਗਲੀ ਖਬਰ