Home /punjab /

ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਈ ਅਲੌਕਿਕ ਆਤਿਸ਼ਬਾਜ਼ੀ  

ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਈ ਅਲੌਕਿਕ ਆਤਿਸ਼ਬਾਜ਼ੀ  

ਸਾਹਿਬ

ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਈ ਅਲੌਕਿਕ ਆਤਿਸ਼ਬਾਜ਼ੀ  

ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸਵੇਰ ਤੋਂ ਹੀ ਸਿੱਖ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ ਅਤੇ ਪਵਿੱਤਰ ਬਾਣੀ ਦਾ ਆਨੰਦ ਮਾਣ ਰਹੇ ਹਨ। ਦੂਸਰੇ ਪਾਸੇ ਗੱਲ ਕੀਤੀ ਜਾਵੇ ਤਾਂ ਸਵੇਰ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ?

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ, ਅੰਮ੍ਰਿਤਸਰ

    ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਮੌਕੇ ਸਵੇਰ ਤੋਂ ਹੀ ਸਿੱਖ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ ਅਤੇ ਪਵਿੱਤਰ ਬਾਣੀ ਦਾ ਆਨੰਦ ਮਾਣ ਰਹੇ ਹਨ। ਦੂਸਰੇ ਪਾਸੇ ਗੱਲ ਕੀਤੀ ਜਾਵੇ ਤਾਂ ਸਵੇਰ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾਲੂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਸਰਵਣ ਕਰ ਰਹੇ ਹਨ । ਉੱਥੇ ਹੀ ਸੋਦਰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ । ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਦੀਪਮਾਲਾ ਕੀਤੀ ਗਈ ਅਤੇ ਆਪਣੇ ਆਪ ਨੂੰ ਖੁਸ਼ਨਸੀਬ ਵੀ ਸਮਝਿਆ । ਸ਼ਰਧਾਲੂਆਂ ਨੇ ਦੱਸਿਆ ਜੋ ਆਤਿਸ਼ਬਾਜ਼ੀ ਹੋਈ ਉਹ ਬਹੁਤ ਮਨਮੋਹਕ ਹੈ ਅਤੇ ਇਸ ਨੂੰ ਵੇਖ ਕੇ ਸਾਡੀ ਜ਼ਿੰਦਗੀ ਤ੍ਰਿਪਤ ਹੋ ਗਈ । ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਨਜ਼ਾਰਾ ਪਹਿਲਾਂ ਕਦੇ ਨਹੀਂ ਵੇਖਿਆ ਅਤੇ ਉਹ ਭਵਿੱਖ ਵਿੱਚ ਵੀ ਹਮੇਸ਼ਾਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਤਿਸ਼ਬਾਜ਼ੀ ਵੇਖਣ ਵਾਸਤੇ ਜ਼ਰੂਰ ਆਉਣਗੇ ।

    First published: