ਨਿਤੀਸ਼ ਸਭਰਵਾਲ, ਅੰਮ੍ਰਿਤਸਰ:
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜੱਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਪਾਕਿਸਤਾਨ ਜਾਣ ਤੋਂ ਪਹਿਲਾਂ ਸੰਗਤਾਂ ਦੇ ਕੋਰੋਨਾ ਟੈਸਟ ਕਰਵਾਏ ਗਏ ਅਤੇ ਇਸ ਦੌਰਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੀ ਦਿੱਤੇ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Gurdwara Kartarpur Sahib, Pakistan, Punjab, SGPC