ਅਜਨਾਲਾ: ਟੋਕੀਓ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਭਾਰਤੀ ਖਿਡਾਰੀ ਦੇਸ਼ ਪਰਤ ਆਏ ਹਨ, ਜਿਨ੍ਹਾਂ ਦਾ ਦੇਸ਼ ਭਰ ਵਿੱਚ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ।
ਬੁੱਧਵਾਰ ਮਹਿਲਾ ਹਾਕੀ ਖਿਡਾਰਨ ਗੁਰਜੀਤ ਕੌਰ ਵੀ ਆਪਣੇ ਘਰ ਅਜਨਾਲਾ ਦੇ ਪਿੰਡ ਮਿਆਦੀ ਕਲਾਂ ਪੁੱਜੀ, ਜਿਥੇ ਉਸ ਦਾ ਭਰਵਾਂ ਸਵਾਗਤ ਹੋਇਆ। ਉਸਦੇ ਪੁੱਜਣ ਦੀ ਖ਼ਬਰ ਨਾਲ ਪਿੰਡ ਵਾਸੀ ਪਹਿਲਾਂ ਹੀ ਮੌਕੇ 'ਤੇ ਪੁੱਜੇ ਹੋਏ ਸਨ।
ਜ਼ਿਕਰਯੋਗ ਹੈ ਕਿ ਟੋਕੀਓ ਓਲੰਪਿਕਸ ਵਿੱਚ ਗੁਰਜੀਤ ਕੌਰ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਹੀ ਭਾਰਤੀ ਮਹਿਲਾ ਹਾਕੀ ਟੀਮ ਪਹਿਲੀ ਵਾਰੀ ਓਲੰਪਿਕ ਦੇ ਫਾਈਨਲ ਵਿੱਚ ਥਾਂ ਬਣਾ ਸਕੀ ਸੀ। ਉਹ ਭਾਰਤੀ ਟੀਮ ਵਿੱਚ ਇੱਕ ਡਿਫੈਂਡਰ ਦੀ ਭੂਮਿਕਾ ਨਿਭਾ ਰਹੀ ਹੈ।
ਅਜਨਾਲਾ ਪੁੱਜਣ ਤੋਂ ਪਹਿਲਾਂ ਗੁਰਜੀਤ ਕੌਰ ਦਾ ਗੁਰਦੁਆਰਾ ਮਹਿਲ ਬੁਖਾਰੀ ਵਿਖੇ ਧਾਰਮਿਕ, ਸਮਾਜਕ ਅਤੇ ਰਾਜਨੀਤਕ ਜਥੇਬੰਦੀਆਂ ਵਿਚਕਾਰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਸਨਮਾਨਤ ਕੀਤਾ ਗਿਆ। ਹਾਕੀ ਖਿਡਾਰਨ ਦੇ ਸਨਮਾਨ ਵਿੱਚ ਸਕੂਲੀ ਵਿਦਿਆਰਥੀਆਂ ਨੇ ਤਾੜੀਆਂ ਮਾਰ ਕੇ ਸਵਾਗਤ ਕੀਤਾ।
ਇਸ ਤੋਂ ਇਲਾਵਾ ਕਾਂਗਰਸੀ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਗੁਰਜੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ ਅਤੇ ਉਸ ਨੂੰ ਵਧਾਈ ਦਿੱਤੀ ਗਈ ਅਤੇ ਹਰ ਅੱਗੇ ਤੋਂ ਵੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ।
ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਗੁਰਜੀਤ ਕੌਰ ਦੇ ਨਾਂਅ 'ਤੇ ਅਜਨਾਲਾ ਵਿੱਚ ਸਟੇਡੀਅਮ ਦਾ ਨਾਂਅ ਵੀ ਰੱਖਣ ਦਾ ਐਲਾਨ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Hockey, Indian Hockey Team, Olympic, Punjab, Sports, Tokyo Olympics 2021