Home /punjab /

1955 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਕੱਢਿਆ ਰੋਸ ਮਾਰਚ  

1955 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਕੱਢਿਆ ਰੋਸ ਮਾਰਚ  

1955

1955 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਸਿੱਖਾਂ ਨੇ ਕੱਢਿਆ ਰੋਸ ਮਾਰਚ  

4 ਜੁਲਾਈ 1955 ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਗਏ ਹਮਲੇ ਦੀ ਯਾਦ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ 'ਚ ਵਿਰਾਸਤੀ ਮਾਰਗ ਵਿਖੇ ਸਥਿਤ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਤੋਂ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ 'ਚ ਸੰਗਤ ਵੀ ਹਾਜ਼ਰ ਹੋਈ। 

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: 4 ਜੁਲਾਈ 1955 ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਗਏ ਹਮਲੇ ਦੀ ਯਾਦ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ 'ਚ ਵਿਰਾਸਤੀ ਮਾਰਗ ਵਿਖੇ ਸਥਿਤ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਤੋਂ ਰੋਸ ਮਾਰਚ ਕੱਢਿਆ ਗਿਆ।

  ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ 'ਚ ਸੰਗਤ ਵੀ ਹਾਜ਼ਰ ਹੋਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ, ਦਮਦਮੀ ਟਕਸਾਲ ਆਗੂ ਫਾਊਂਡੇਸ਼ਨ ਭਿੰਡਰਾਂਵਾਲਾ ਅਤੇ ਭੁਪਿੰਦਰ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕਰਵਾਏ ਗਏ ਫ਼ੌਜੀ ਹਮਲੇ ਤੋਂ ਪਹਿਲਾਂ ਪੰਜਾਬੀ ਸੂਬਾ ਮੋਰਚਾ ਨੂੰ ਦਬਾਉਣ ਲਈ ਵੀ ਇਸ ਪਾਵਨ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ।

  ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ। ਇਸ ਦੌਰਾਨ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ, ਜਿਸ ਦੀ ਅਗਵਾਈ ਡੀ.ਆਈ.ਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ ਸੀ।

  ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਤੱਕ ਵੀ ਸਿੱਖਾਂ ਨਾਲ ਵਿਤਕਰਾ ਹੀ ਕਰਦੀ ਆਈ ਹੈ। ਲੰਬੇ ਸਮੇਂ ਤੋਂ ਬੰਦੀ ਸਿੰਘ ਜੇਲ੍ਹਾਂ ਵਿੱਚ ਕੈਦ ਹਨ, ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਦਾ ਕੋਈ ਫ਼ੈਸਲਾ ਨਹੀਂ ਲੈ ਰਹੀ ।
  Published by:Gurwinder Singh
  First published:

  ਅਗਲੀ ਖਬਰ