Home /punjab /

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਅੰਮ੍ਰਿਤਸਰ:  ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ:  ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ।

    ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਸੇਵਾ ਦਾ ਵੱਡਾ ਮਹੱਤਵ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਦਰ ’ਤੇ ਨਿਸ਼ਕਾਮ ਭਾਵਨਾ ਨਾਲ ਕੀਤੀ ਸੇਵਾ ਵਿਅਰਥ ਨਹੀਂ ਜਾਂਦੀ। ਉਨ੍ਹਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਨਿਭਾਅ ਰਹੇ ਮੁਲਾਜਮਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖੀ ਦੀਆਂ ਪਰੰਪਰਾਵਾਂ ਮਾਨਵਤਾ ਦੇ ਭਲੇ ਅਨੁਕੂਲ ਹਨ।

    Published by:rupinderkaursab
    First published:

    Tags: Amritsar, Punjab