ਨਿਤੀਸ਼ ਸਭਰਵਾਲ, ਅੰਮ੍ਰਿਤਸਰ:
ਪੀ ਸੀ ਸੀ ਟੀ ਯੂ ਦੇ ਬੈਨਰ ਹੇਠ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਰੇ ਏਡ ਕਾਲਜਾਂ ਦੇ ਅਧਿਆਪਕਾਂ ਨੇ ਅੱਜ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਤੋਂ ਜਲਦੀ ਸਤਵਾ ਪੈ ਕਮਿਸ਼ਨ ਦੇਣ ਦੀ ਮੰਗ ਵੀ ਕੀਤੀ । ਇਸ ਮੌਕੇ ਅਧਿਆਪਕਾਂ ਨੇ ਕੌਂਸਲਰ ਵਿਕਾਸ ਸੋਨੀ ਨੂੰ ਮੰਗ ਪੱਤਰ ਵੀ ਸੌਂਪਿਆ ।
ਸੱਤਵੇਂ ਤਨਖ਼ਾਹ ਸਕੇਲ ਸਮੇਤ ਕਈ ਮੰਗਾਂ ਨੂੰ ਲੈ ਕੇ ਸੈਂਕੜੇ ਅਧਿਆਪਕਾਂ ਨੇ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਨੂੰ ਤਨਖਾਹ ਸਕੇਲ ਦਾ ਲਾਭ ਨਾ ਮਿਲਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਹ ਵੀ ਦੱਸਿਆ ਗਿਆ ਕਿ ਅੰਦੋਲਨ ਕਈ ਪੜਾਵਾਂ ਵਿੱਚ ਚੱਲ ਸਕਦਾ ਹੈ।ਗੱਲਬਾਤ ਕਰਦਿਆਂ ਦੇ ਅਧਿਆਪਕਾਂ ਨੇ ਇਹ ਵੀ ਕਿਹਾ ਕਿ ਸਾਡੇ ਸੰਘਰਸ਼ ਤੋਂ ਜੇ ਬੱਚਿਆਂ ਦੀ ਪੜ੍ਹਾਈ 'ਚ ਕੋਈ ਅੜਚਨ ਆਉਂਦੀ ਹੈ ਤਾਂ ਉਸਦੇ ਜ਼ਿੰਮੇਵਾਰ ਅਸੀਂ ਹੋਵਾਂਗੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, College, Protest march, Punjab, Tarn taran