ਨਿਤੀਸ਼ ਸਭਰਵਾਲ, ਅੰਮ੍ਰਿਤਸਰ:
ਕਟਰਾ ਸ਼ੇਰ ਸਿੰਘ ਵਿਖੇ ਸਥਿਤ ਦਵਾਈਆਂ ਦੀ ਮਾਰਕੀਟ ਵਿਖੇ ਪੁਲਿਸ ਵੱਲੋਂ ਅਚਨਚੇਤ ਰੇਡ ਕੀਤੀ ਗਈ । ਇਹ ਤਸਵੀਰਾਂ ਨੇ ਅੰਮ੍ਰਿਤਸਰ ਦੀ ਦਵਾਈਆਂ ਵਾਲੀ ਮਾਰਕੀਟ ਦੀਆਂ ਜਿੱਥੇ ਕਿ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਕਰਨ ਤੋਂ ਬਾਅਦ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ । ਪੁਲਿਸ ਨੂੰ ਇਹ ਜਾਣਕਾਰੀ ਮਿਲੀ ਸੀ ਕਿ ਦਵਾਈਆਂ ਵਾਲੀ ਮਾਰਕੀਟ ਵਿਖੇ ਨਸ਼ੀਲੀ ਗੋਲੀਆਂ ਦਾ ਧੰਦਾ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਹਨਾਂ ਵੱਲੋਂ ਛਾਪੇਮਾਰੀ ਕੀਤੀ ਗਈ ।
ਹਾਲਾਂਕਿ ਪੁਲਿਸ ਵੱਲੋਂ ਇਸ ਸੰਬੰਧੀ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ ਕਿ ਕਿਹੜੀ ਦੁਕਾਨ ਵਿੱਚੋਂ ਕਿੰਨੀ ਮਾਤਰਾ 'ਚ ਨਸ਼ੀਲੀ ਦਵਾਈ ਬਰਾਮਦ ਕੀਤੀ ਗਈ ਹੈ । ਲਗਾਤਾਰ ਦਵਾਈਆਂ ਦੀ ਮਾਰਕਿਟ ਵਿਖੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੀਲੀ ਦਵਾਈਆਂ ਦਾ ਧੰਦਾ ਕਰਨ ਵਾਲਿਆ ਨੂੰ ਗਿਰਫਤਾਰ ਕੀਤਾ ਜਾ ਸਕੇ । ਉਥੇ ਹੀ ਮੈਡੀਕਲ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਨੇ ਵੀ ਪੁਲਿਸ ਵੱਲੋਂ ਕੀਤੀ ਗਈ ਅਚਨਚੇਤ ਛਾਪੇਮਾਰੀ ਦਾ ਵਿਰੋਧ ਕੀਤਾ । ਉਨ੍ਹਾਂ ਕਿਹਾ ਕਿ ਪੁਲਿਸ ਦੂਸਰੇ-ਤੀਸਰੇ ਦਿਨ ਹੀ ਮੈਡੀਕਲ ਮਾਰਕਿਟ ਵਿਖੇ ਛਾਪੇਮਾਰੀ ਕਰਕੇ ਕੈਮਿਸਟਾਂ ਦਾ ਕੰਮ ਖਰਾਬ ਕਰਦੀ ਹੈ ਅਤੇ ਬਿਨਾਂ ਵਜ੍ਹਾ ਹੀ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ । ਜਿਸ ਦੇ ਚੱਲਦਿਆਂ ਮੈਡੀਕਲ ਮਾਰਕਿਟ ਐਸੋਸੀਏਸ਼ਨ ਵੱਲੋਂ ਅੱਜ ਦੁਕਾਨਾਂ ਨੂੰ ਬੰਦ ਰੱਖਿਆ ਗਿਆ ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Market, Police, Punjab, Raid