ਨਿਤਿਸ਼ ਸਭਰਵਾਲ
ਅੰਮ੍ਰਿਤਸਰ- ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਅਗਨੀਪਥ ਯੋਜਨਾ ਦਾ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਵਜੋਂ ਬਾਕੀ ਕਈ ਸੂਬਿਆਂ ਦੇ ਵਿੱਚ ਨੌਜਵਾਨਾਂ ਨੇ ਰੇਲਵੇ ਨੂੰ ਵੀ ਕਾਫ਼ੀ ਭਾਰੀ ਨੁਕਸਾਨ ਪਹੁੰਚਾਇਆ ਹੈ । ਉੱਥੇ ਹੀ ਗੁਰੂ ਨਗਰੀ ਅੰਮ੍ਰਿਤਸਰ ਦੇ ਗਵਾਲ ਮੰਡੀ ਚੌਂਕ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਆਮ ਆਦਮੀ ਪਾਰਟੀ ਦੇ ਸਮਰਥੱਕਾਂ ਦੇ ਵੱਲੋਂ ਅਗਨੀਪਥ ਯੋਜਨਾ ਦੇ ਵਿਰੁੱਧ ਰੋਸ ਜ਼ਾਹਰ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਭਾਰਤ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਨੀਤੀਆਂ ਨਹੀਂ ਬਣਾਉਣੀਆਂ ਚਾਹੀਦੀਆਂ ਜਿਸਦੇ ਨਾਲ ਨੌਜਵਾਨਾਂ ਦੇ ਭਵਿੱਖ ਖਰਾਬ ਹੋਣ । ਉਨ੍ਹਾਂ ਕਿਹਾ ਕਿ ਜੇ ਫੌਜ ਦੇ ਵਿਚਾਲੇ ਵੀ ਠੇਕਾ ਪ੍ਰਣਾਲੀ ਅਪਣਾਈ ਜਾਵੇਗੀ ਤਾਂ ਆਉਣ ਵਾਲੇ ਭਵਿੱਖ ਵਿੱਚ ਬੇਰੁਜ਼ਗਾਰੀ ਵਧੇਗੀ ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।