Home /punjab /

18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਂਦਾ ਵਿਖੇ ਲੱਗੇਗਾ UDID ਕੈਂਪ

18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਂਦਾ ਵਿਖੇ ਲੱਗੇਗਾ UDID ਕੈਂਪ

18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਂਦਾ ਵਿਖੇ ਲੱਗੇਗਾ ਯੂ:ਡੀ:ਆਈ:ਡੀ ਕੈਂਪ

18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਂਦਾ ਵਿਖੇ ਲੱਗੇਗਾ ਯੂ:ਡੀ:ਆਈ:ਡੀ ਕੈਂਪ

ਅੰਮ੍ਰਿਤਸਰ: 18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਂਦਾ ਵਿਖੇ ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਯੂ:ਡੀ:ਆਈ:ਡੀ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਸ ਕੈਂਪ ਦੌਰਾਨ ਚੱਲਣ-ਫਿਰਨ ਤੋਂ ਅਸਮਰਥ ਵਿਅਕਤੀਆਂ ਅਤੇ ਸਕੂਲੀ ਬੱਚਿਆਂ ਦੇ ਯੂ:ਡੀ:ਆਈ:ਡੀ ਕਾਰਡ ਮੌਕੇ 'ਤੇ ਹੀ ਬਣਾਏ ਜਾਣਗੇ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: 18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਂਦਾ ਵਿਖੇ ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਯੂ:ਡੀ:ਆਈ:ਡੀ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਸ ਕੈਂਪ ਦੌਰਾਨ ਚੱਲਣ-ਫਿਰਨ ਤੋਂ ਅਸਮਰਥ ਵਿਅਕਤੀਆਂ ਅਤੇ ਸਕੂਲੀ ਬੱਚਿਆਂ ਦੇ ਯੂ:ਡੀ:ਆਈ:ਡੀ ਕਾਰਡ ਮੌਕੇ 'ਤੇ ਹੀ ਬਣਾਏ ਜਾਣਗੇ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਦਿਵਆਂਗ ਵਿਅਕਤੀਆਂ ਨੂੰ ਆਪਣੇ ਕਾਰਡ ਬਣਾਉਣ ਵਿੱਚ ਵੱਖ ਵੱਖ ਦਫ਼ਤਰਾਂ ਦੇ ਚੱਕਰ ਮਾਰਨੇ ਪੈਂਦੇ ਸੀ ਜਿਸਦੇ ਮੱਦੇ ਨਜ਼ਰ ਦਿਵਆਂਗ ਵਿਅਕਤੀਆਂ ਦੀ ਸਹਾਇਤਾ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ।

  ਉਨ੍ਹਾਂ ਦੱਸਿਆ ਕਿ ਇਸ ਮੌਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਦਿਵਆਂਗ ਵਿਅਕਤੀਆਂ ਨੂੰ ਯੂ:ਡੀ:ਆਈ:ਡੀ ਸਰਟੀਫਿਕੇਟ ਜਾਰੀ ਕਰਨਗੇ। ਹਰਪ੍ਰੀਤ ਸੂਦਨ ਨੇ ਐਨ:ਜੀ:ਓਜ਼ ਨੂੰ ਅਪੀਲ ਕੀਤੀ ਕਿ ਉਹ ਦਿਵਆਂਗ ਵਿਅਕਤੀਆਂ ਨਾਲ ਤਾਲਮੇਲ ਕਰਨ ਤਾਂ ਜੋ ਇਹ ਸਹੂਲਤ ਪ੍ਰਦਾਨ ਕਰਵਾਈ ਜਾ ਸਕੇ।

  Published by:rupinderkaursab
  First published:

  Tags: Amritsar, Punjab