ਅੰਮ੍ਰਿਤਸਰ- ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਛੇ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫੜੇ ਗਏ ਨਸ਼ੇ ਤਸਕਰਾਂ ਵਿੱਚ ਇਕ ਵਿਦਿਆਰਥਣ ਵੀ ਸ਼ਾਮਿਲ ਹੈ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਕਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ 6 ਕਿਲੋ ਹੈਰੋਇਨ ਖੇਪ ਬਰਾਮਦ ਕੀਤੀ ਹੈ। ਇਨ੍ਹਾਂ ਵਿੱਚ ਇੱਕ ਅੰਮ੍ਰਿਤਸਰ ਕਾਲਜ ਦੀ ਵਿਦਿਆਰਥਣ ਵੀ ਸ਼ਾਮਿਲ ਹੈ। ਉਹ ਅੰਮ੍ਰਿਤਸਰ ਦੇ ਕਾਲਜ ਵਿਚੋਂ ਐਮਐਸਸੀ ਬਾਇਓਟੈੱਕ ਦੀ ਪੜ੍ਹਾਈ ਕਰ ਰਹੀ ਅਤੇ ਕੋਟਕਪੂਰਾ ਨਾਲ ਸੰਬੰਧ ਰੱਖਦੀ ਹੈ। ਇਸ ਤੋਂ ਇਲਾਵਾ ਕਾਬੂ ਕੀਤੇ ਦੋਵੇਂ ਲੜਕੇ ਚਚੇਰੇ ਭਰਾ ਮਹਿਕ ਅਤੇ ਦੀਪ ਹਨ, ਜੋ ਕਿ ਪਿੰਡ ਮੁਹਾਵਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਤਿੰਨ ਨੂੰ ਗ੍ਰਿਫਤਾਰ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।