ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਮੇਅਰ ਕਰਮਜੀਤ ਸਿੰਘ ਵੱਲੋਂ 'ਪ੍ਰਧਾਨ ਮੰਤਰੀ ਆਵਾਸ ਯੋਜਨਾ' ਅਧੀਨ ਵੱਖ-ਵੱਖ ਵਾਰਡਾਂ ਦੇ ਯੋਗ ਪਾਏ ਗਏ ਲਾਭਪਾਤਰੀਆਂ ਨੂੰ ਆਪਣੇ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧੇ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਕਿਸ਼ਤ ਉਹਨਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫਰ ਕਰਨ ਸਬੰਧੀ ਪੱਤਰ ਦਿੱਤੇ ਗਏ। ਇਹ ਵਿੱਤੀ ਸਹਾਇਤਾ ਉਹਨਾਂ ਗਰੀਬ ਪਰਿਵਾਰਾਂ ਲਈ ਹੈ ਜਿਨ੍ਹਾਂ ਕੋਲ ਆਪਣਾ ਘਰ ਬਨਾਉਣ ਵਾਸਤੇ ਕੋਈ ਵਸੀਲਾ ਨਹੀਂ ਹੈ ਜਾਂ ਜਿਨ੍ਹਾਂ ਦੀਆਂ ਪੁਰਾਣੀਆਂ ਬਾਲਿਆਂ ਦੀਆਂ ਛੱਤਾਂ ਹਨ ਤਾਂ ਜੋ ਇਹ ਪਰਿਵਾਰ ਇਸ ਵਿੱਤੀ ਸਹਾਇਤਾਂ ਦਾ ਸਹੀ ਇਸਤੇਮਾਲ ਕਰਕੇ ਆਪਣੇ ਘਰਾਂ ਨੂੰ ਪੱਕਿਆਂ/ਉਸਾਰ ਸਕਣ। ਸਰਕਾਰ ਦੀ ਇਸ ਯੋਜਨਾ ਤਹਿਤ ਮੇਅਰ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਕਰੋੜਾਂ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਨੂੰ ਵੰਡੀ ਜਾ ਚੁੱਕੀ ਹੈ।
ਇਸ ਮੌਕੇ 'ਤੇ ਮੇਅਰ ਕਰਮਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਸ਼ਬਦ-ਦਰ-ਸਬਦ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਸਾਨੂੰ ਮਾਨਯੋਗ ਮੁੱਖਮੰਤਰੀ ਜੀ ਦੇ ਮਾਨ ਹੈ ਕਿ ਉਹ ਹਰ ਇਕ ਲੋਕ ਹਿੱਤਕਾਰੀ ਯੋਜਨਾਂ ਵਿਚ ਆਪਣੀ ਰੂਚੀ ਲੈਕੇ ਉਸ ਨੂੰ ਲੋਕਾਂ ਤੱਕ ਪਹੁੰਚਾ ਰਹੇ ਹਨ। ਇਸੇ ਲੜੀ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਲੋੜਵੰਦ ਪਰਿਵਾਰਾਂ ਨੂੰ ਆਪਣੇ ਮਕਾਨ ਪੱਕੇ ਬਨਾਉਣ ਅਤੇ ਕੱਚੀਆਂ ਛੱਤਾਂ ਨੂੰ ਪੱਕਿਆਂ ਕਰਨ ਲਈ ਵਿੱਤੀ ਸਹਾਇਤਾਂ ਦੇ ਪੱਤਰ ਦਿੱਤੇ ਗਏ ਹਨ ।
ਜਿਸ ਰਾਂਹੀਂ ਮਿਲਣ ਵਾਲੀ ਰਾਸ਼ੀ ਉਹਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ 'ਤੇ ਪਹੁੰਚ ਜਾਵੇਗੀ ਮੇਅਰ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਕਿਸ਼ਤਾਂ ਵਿਚ ਦਿੱਤੀ ਜਾਣੀ ਹੈ, ਦੂਜੀ ਕਿਸ਼ਤ ਤਾਂ ਹੀ ਮਿਲਣੀ ਹੈ ਜੇਕਰ ਜਿਸ ਮੰਤਵ ਲਈ ਇਹ ਸਹਾਇਤਾ ਦਿੱਤੀ ਗਈ ਹੈ, ਉਸੇ ਮੰਤਵ ਲਈ ਕੰਮ ਵਿਚ ਲਿਆਂਦੀ ਜਾਵੇ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜੋ ਵਿੱਤੀ ਸਹਾਇਤਾਂ ਦਿੱਤੀ ਜਾ ਰਹੀ ਹੈ, ਉਸ ਵਾਸਤੇ ਕਿਸੇ ਵੀ ਤਰ੍ਹਾਂ ਕਿਸੇ ਨੂੰ ਵੀ ਪੈਸੇ ਜਾਂ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਨਾ ਹੀ ਗੁੰਮਰਾਹ ਹੋਣ ਦੀ ਜ਼ਰੂਰਤ ਹੈ ਅਤੇ ਇਹ ਵਿੱਤੀ ਸਹਾਇਤਾਂ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਹੀ ਭੇਜੀ ਜਾਂਦੀ ਹੈ। ਉਹਨਾ ਕਿਹਾ ਕਿ ਮਾਨਯੋਗ ਮੁੱਖਮੰਤਰੀ ਪੰਜਾਬ ਸਰਕਾਰ ਵੱਲੋ ਲੋਕਹਿੱਤ ਲਈ ਕਈ ਯੋਜਨਾਵਾਂ ਅਮਲ ਵਿਚ ਲਿਆਦੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਲੋਕਾ ਨੂੰ ਸਿੱਧਾ ਲਾਭ ਮਿਲੇਗਾ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Housing, Prime Minister, Scheme