Home /punjab /

Amritsar: ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼

Amritsar: ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਤੇਜ਼

ਕੇਂਦਰੀ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵਪਾਰੀਆਂ ਦੀਆਂ ਸੁਣੀਆਂ ਮੁਸ਼ਕਲਾਂ

ਅੱਜ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਅੰਮ੍ਰਿਤਸਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਵਿਸ਼ਾਲ ਮੀਟਿੰਗ ਇਕ ਨਿਜੀ ਹੋਟਲ ਵਿੱਚ ਕੀਤੀ । ਜਿਸ ਵਿੱਚ ਸੋਮ ਪ੍ਰਕਾਸ਼ (ਕੇਂਦਰੀ ਰਾਜ ਵਣਜ ਅਤੇ ਉਦਯੋਗ ਮੰਤਰੀ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

  • Share this:
    ਨਿਤਿਸ਼ ਸਭਰਵਾਲ ,ਅੰਮ੍ਰਿਤਸਰ:

    ਅੱਜ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਅੰਮ੍ਰਿਤਸਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਵਿਸ਼ਾਲ ਮੀਟਿੰਗ ਇਕ ਨਿਜੀ ਹੋਟਲ ਵਿੱਚ ਕੀਤੀ । ਜਿਸ ਵਿੱਚ ਸੋਮ ਪ੍ਰਕਾਸ਼ (ਕੇਂਦਰੀ ਰਾਜ ਵਣਜ ਅਤੇ ਉਦਯੋਗ ਮੰਤਰੀ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਅੰਮ੍ਰਿਤਸਰ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਖੁਸ਼ ਕਰਨ ਅਤੇ ਭਾਜਪਾ ਦੇ ਚੋਣ ਮਨੋਰਥ ਪੱਤਰ ਨੂੰ ਜਨਤਾ ਦੇ ਨਾਲ ਜੋੜਨ ਲਈ ਆਏ ਵੱਖ-ਵੱਖ ਕਾਰੋਬਾਰੀਆਂ ਦੇ ਵਫਦ ਵੱਲੋਂ ਸੁਝਾਅ ਲਏ ਗਏ।

    ਇਸ ਮੌਕੇ ਮੁੱਖ ਤੌਰ 'ਤੇ ਹਾਜ਼ਰ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਅੱਜ ਭਾਰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਸ਼ਵ ਸ਼ਕਤੀ ਬਣ ਰਿਹਾ ਹੈ। ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ ਕਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਕਾਰਨ ਭਾਰਤ ਦੀ ਜੀਡੀਪੀ ਵਿੱਚ 9.5% ਵਾਧਾ ਹੋਣ ਦੀ ਸੰਭਾਵਨਾ ਹੈ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹੋਵੇਗੀ।

    ਇਸ ਮੌਕੇ ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਵਾਅਦਾ ਕੀਤਾ।
    Published by:Amelia Punjabi
    First published:

    Tags: Amritsar, Assembly Elections 2022, Punjab, Punjab Assembly election 2022, Punjab BJP, Punjab vidhan sabha

    ਅਗਲੀ ਖਬਰ