Home /punjab /

ਸ੍ਰੀ ਗੁਰੂ ਰਾਮਾਦਾਸ ਜੀ ਲਈ ਅੰਬਾਲਾ ਦੀ ਸੰਗਤ ਵੱਲੋਂ ਕਣਕ ਅਤੇ ਹੋਰ ਰਸਦਾਂ ਕੀਤੀਆਂ ਗਈਆਂ ਭੇਟ

ਲੰਗਰ ਸ੍ਰੀ ਗੁਰੂ ਰਾਮਾਦਾਸ ਜੀ ਲਈ ਅੰਬਾਲਾ ਦੀ ਸੰਗਤ ਵੱਲੋਂ ਕਣਕ ਅਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੰਬਾਲਾ (ਹਰਿਆਣਾ) ਦੀਆਂ ਸੰਗਤਾਂ ਵੱਲੋਂ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਗਈਆਂ ਹਨ। ਰਸਦਾਂ ਲੈ ਕੇ ਪੁੱਜੇ ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਹਰਿਆਣਾ ਤੋਂ ਗੁਰੂ ਘਰ ਦੇ ਸ਼ਰਧਾਲੂ ਰਜਿੰਦਰ ਸਿੰਘ ਸਪੇੜਾ, ਅਵਤਾਰ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ ਸੈਕਟਰੀ ਗੁਰਦੁਆਰਾ ਸਾਹਿਬ ਪਿੰਡ ਨਸਰੌਲੀ, ਗੁਰਨਾਮ ਸਿੰਘ ਮੈਂਬਰ, ਅਮਰਜੀਤ ਸਿੰਘ ਸਰਪੰਚ, ਭੋਲਾ ਸਿੰਘ ਸਪੇੜਾ, ਗੁਰਪਾਲ ਸਿੰਘ ਗੌਲੀ, ਸਰਵਨ ਸਿੰਘ ਟਮਰੌਲੀ, ਦਰਸ਼ਨ ਸਿੰਘ ਟਮਰੌਲੀ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਉਨ੍ਹਾਂ ਦੱਸਿਆ ਕਿ ਗੁਰੂ ਕੇ ਲੰਗਰ ਲਈ160 ਕੁਇੰਟਲ ਕਣਕ,50 ਕਿਲੋ ਦਾਲ ਅਤੇ 50 ਕਿਲੋ ਖੰਡ ਭੇਟਾ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਹੀ ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵੀ ਸੇਵਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਬਾਲਾ ਦੀਆਂ ਸੰਗਤਾਂ ਵੱਲੋਂ ਇਹ ਨਿਮਾਣਾ ਯਤਨ ਹਰ ਸਾਲ ਕੀਤਾ ਜਾਂਦਾ ਹੈ। ਇਸ ਮੌਕੇ ਮਨਜੀਤ ਸਿੰਘ ਖਾਲਸਾ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ ਅਤੇ ਸਹਾਇਕ ਸੁਪ੍ਰਿੰਟੈਂਡੈਂਟ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।
    Published by:rupinderkaursab
    First published:

    Tags: Amritsar, Punjab

    ਅਗਲੀ ਖਬਰ