Home /punjab /

International Yoga Day 2022: ਯਥਾਰਥ ਯੋਗ ਸਮਿਤੀ ਨੇ ਮਨਾਇਆ ਅੰਤਰਾਸ਼ਟਰੀ ਯੋਗ ਦਿਵਸ

ਯਥਾਰਥ

ਯਥਾਰਥ ਯੋਗ ਸਮਿਤੀ ਨੇ ਮਨਾਇਆ ਅੰਤਰਾਸ਼ਟਰੀ ਯੋਗ ਦਿਵਸ

ਅੰਮ੍ਰਿਤਸਰ:  21 ਜੂਨ ਨੂੰ ਵਿਸ਼ਵ ਪੱਧਰ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਲੋਕਾਂ ਦੇ ਮਨਾਂ ਵਿੱਚ ਯੋਗਾ ਦੇ ਪ੍ਰਤੀ ਜਾਗਰੂਕਤਾ ਫੈਲਾਉਣਾ ਹੁੰਦਾ ਹੈ। ਇਸ ਸਾਲ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਯੋਗਾ ਦੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਯਥਾਰਥ ਯੋਗ ਸਮਿਤੀ ਦੇ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਤਹਿਤ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ:  21 ਜੂਨ ਨੂੰ ਵਿਸ਼ਵ ਪੱਧਰ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮੰਤਵ ਲੋਕਾਂ ਦੇ ਮਨਾਂ ਵਿੱਚ ਯੋਗਾ ਦੇ ਪ੍ਰਤੀ ਜਾਗਰੂਕਤਾ ਫੈਲਾਉਣਾ ਹੁੰਦਾ ਹੈ। ਇਸ ਸਾਲ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਯੋਗਾ ਦੇ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਕੰਪਨੀ ਬਾਗ ਵਿਖੇ ਯਥਾਰਥ ਯੋਗ ਸਮਿਤੀ ਦੇ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਤਹਿਤ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।

    ਇਹ ਯੋਗਾ ਕੈਂਪ ਸਵੇਰੇ 5 ਵਜੇ ਤੋਂ 7 ਵਜੇ ਤੱਕ ਲੱਗਿਆ ਜਿਸ ਵਿੱਚ 60 ਦੇ ਕਰੀਬ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਇਸ ਦੌਰਾਨ ਯਥਾਰਥ ਯੋਗ ਸਮਿਤੀ ਦੇ ਪ੍ਰਧਾਨ ਪਵਨ ਭਾਰਦਵਾਜ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੋਗਾ ਹੀ ਇੱਕ ਅਜਿਹਾ ਰਾਹ ਹੈ ਜਿਸ ਨੂੰ ਅਪਣਾਉਣ ਦੇ ਨਾਲ ਅਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਸਰੀਰ ਨੂੰ ਤੰਦਰੁਸਤ ਰੱਖਣ ਲਈ ਕਸਰਤ ਕਰਨਾ ਜ਼ਰੂਰੀ ਹੈ।

    Published by:rupinderkaursab
    First published:

    Tags: Amritsar, International yoga day 2022, Punjab