ਰੋਪੜ : ਮੋਰਿੰਡਾ ਵਿਖੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ 18 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ। ਇਸ ਸਬੰਧੀ ਸੁਦਾਗਰ ਸਿੰਘ ਵਾਸੀ ਪਿੰਡ ਅਰਨੋਲੀ ਨੇ ਦੱਸਿਆ ਕਿ ਉਹ ਅਪਣੇ ਮੋਟਰ ਸਾਈਕਲ ਤੇ ਅਪਣੀ ਬੇਟੀ ਤੇ ਭਤੀਜੀ ਪਰਮਪ੍ਰੀਤ ਕੌਰ ਨੂੰ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਲੈ ਕੇ ਜਾ ਰਿਹਾ ਸੀ ਅਤੇ ਰਾਸਤੇ ਵਿੱਚ ਇੱਕ ਟਿੱਪਰ ਦੀ ਚਪੇਟ ਵਿੱਚ ਆਉਣ ਕਾਰਨ ਭਤੀਜੀ ਪਰਮਪ੍ਰੀਤ ਕੌਰ ਦੀ ਮੌਤ ਹੋ ਗਈ।
ਮੋਟਰ ਸਾਇਕਲ 'ਤੇ ਜਾਂਦੇ ਸਮੇਂ ਲੜਕੀ ਸੜਕ 'ਤੇ ਡਿੱਗ ਗਈ ਅਤੇ ਟਿੱਪਰ ਦੇ ਟਾਇਰਾਂ ਥੱਲੇ ਆ ਗਈ, ਇਸ ਦੌਰਾਨ ਟਿੱਪਰ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਲੋਕਾਂ ਵੱਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਬਹੁਤ ਗੰਭੀਰ ਹਾਲਤ ਵਿੱਚ ਲੜਕੀ ਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਕਰਾਰ ਦਿੱਤਾ ਗਿਆ।
ਪੂਰੀ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਮੌਕੇ ਤੇ ਪਹੁਚੀ ਮੋਰਿੰਡਾ ਪੁਲੀਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Road accident, Roper