• Home
 • »
 • News
 • »
 • punjab
 • »
 • AN UNIDENTIFIED MAN COMMITTED SUICIDE BY HANGING HIMSELF FROM A TREE

ਅਣਪਛਾਤੇ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਇਸ ਮਾਮਲੇ ਦੀ ਗਹਰਾਈ ਨਾਲ ਜਾਂਚ ਪੜਤਾਲ ਸ਼ੁਰੂ

ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਇਸ ਮਾਮਲੇ ਦੀ ਗਹਰਾਈ ਨਾਲ ਜਾਂਚ ਪੜਤਾਲ ਸ਼ੁਰੂ

ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਇਸ ਮਾਮਲੇ ਦੀ ਗਹਰਾਈ ਨਾਲ ਜਾਂਚ ਪੜਤਾਲ ਸ਼ੁਰੂ

 • Share this:
  ASHPHAQ DHUDDY

  ਗਿੱਦੜਬਾਹਾ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕਰੀਬ 7.15 ਵਜੇ ਰੇਲਵੇ ਲਾਈਨਾਂ ਦੇ ਨਜ਼ਦੀਕ ਪੁਰਾਣੀ ਮੁਰਦਾ ਕੋਠੀ ਦੇ ਨੇੜੇ ਲਗਭਗ 50-55 ਸਾਲਾ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਜੰਡ ਦੇ ਦਰਖਤ ਨਾਲ ਲਟਕਦੀ ਹੋਈ ਮਿਲੀ। ਮੌਕੇ ਤੇ ਪਹੁੰਚੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਇਸ ਮਾਮਲੇ ਦੀ ਗਹਰਾਈ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ  ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਵਿਵੇਕ ਆਸ਼ਰਮ ਦੇ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਗਿੱਦੜਬਾਹਾ ਦੀ ਮੋਰਚਰੀ 'ਚ ਪਹੁੰਚਾਇਆ।

  ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਦੇ ਏਐਸਆਈ ਪਰਮਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਰੇਲਵੇ ਵਿਭਾਗ ਦੇ ਕੀ-ਮੈਨ ਤੋਂ ਸੂਚਨਾ ਮਿਲੀ ਕਿ ਇੱਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਮੌਕੇ ’ਤੇ ਜਾ ਕੇ ਲਾਸ਼ ਨੂੰ ਦਰੱਖਤ ਤੋਂ ਉਤਾਰਿਆ ਅਤੇ ਆਸ-ਪਾਸ ਜਾਂਚ ਕੀਤੀ, ਤਾਂ ਮ੍ਰਿਤਕ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਅਤੇ ਨਾ ਹੀ ਮ੍ਰਿਤਕ ਦੀ ਜੇਬ ਵਿੱਚੋਂ ਕੋਈ ਪਹਿਚਾਣ ਕਾਰਡ ਆਦਿ ਮਿਲਿਆ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਦੀ ਮੋਰਚਾਰੀ ’ਚ 72 ਘੰਟੇ ਲਈ ਰੱਖ ਦਿੱਤਾ ਹੈ ਅਤੇ ਜੇਕਰ ਇਸ ਦੌਰਾਨ ਮ੍ਰਿਤਕ ਦੀ ਕੋਈ ਪਹਿਚਾਣ ਨਹੀਂ ਹੁੰਦੀ ਤਾਂ ਧਾਰਾ 174 ਅਧੀਨ ਕਾਰਵਾਈ ਕਰ ਸਸਕਾਰ ਕਰ ਦਿੱਤਾ ਜਾਵੇਗਾ।
  Published by:Ashish Sharma
  First published: