Home /News /punjab /

ਬਠਿੰਡਾ ਵਿਚ ਆਂਗਨਵਾੜੀ ਵਰਕਰਾਂ ਨੇ ਮਨਪ੍ਰੀਤ ਬਾਦਲ ਦੀ ਕਰਾਰੀ ਹਾਰ ਤੋਂ ਬਾਅਦ ਮਨਾਈ ਖੁਸ਼ੀ  

ਬਠਿੰਡਾ ਵਿਚ ਆਂਗਨਵਾੜੀ ਵਰਕਰਾਂ ਨੇ ਮਨਪ੍ਰੀਤ ਬਾਦਲ ਦੀ ਕਰਾਰੀ ਹਾਰ ਤੋਂ ਬਾਅਦ ਮਨਾਈ ਖੁਸ਼ੀ  

ਬਠਿੰਡਾ ਵਿਚ ਆਂਗਨਵਾੜੀ ਵਰਕਰਾਂ ਨੇ ਮਨਪ੍ਰੀਤ ਬਾਦਲ ਦੀ ਕਰਾਰੀ ਹਾਰ ਤੋਂ ਬਾਅਦ ਮਨਾਈ ਖੁਸ਼ੀ  

ਬਠਿੰਡਾ ਵਿਚ ਆਂਗਨਵਾੜੀ ਵਰਕਰਾਂ ਨੇ ਮਨਪ੍ਰੀਤ ਬਾਦਲ ਦੀ ਕਰਾਰੀ ਹਾਰ ਤੋਂ ਬਾਅਦ ਮਨਾਈ ਖੁਸ਼ੀ  

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹੋਈ ਹਾਰ ਉਤੇ ਖੁਸ਼ੀ ਮਨਾਈ ਅਤੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਵਰਕਰਾਂ ਤੇ ਹੈਲਪਰਾਂ ਉੱਪਰ ਬਹੁਤ ਅੱਤਿਆਚਾਰ ਕਰਵਾਏ ਸਨ ਅਤੇ ਉਹਨਾਂ ਨੂੰ ਬਠਿੰਡਾ ਵਿਖੇ ਧਰਨੇ ਮੁਜ਼ਾਹਰੇ ਕਰਨ ਲਈ ਮਜ਼ਬੂਰ ਕੀਤਾ ਸੀ।

ਹੋਰ ਪੜ੍ਹੋ ...
  • Share this:

    Suraj Bhan

    ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਠਿੰਡਾ ਸ਼ਹਿਰੀ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਚੋਣਾਂ ਤੋਂ ਪਹਿਲਾਂ ਹੋਏ ਵਾਧੇ ਦੀ ਖੁਸ਼ੀ ਵਿੱਚ ਅੱਜ ਪਰਸ ਰਾਮ ਨਗਰ ਬਠਿੰਡਾ ਵਿਖੇ ਜਿੱਤ ਰੈਲੀ ਕੀਤੀ ਗਈ, ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ , ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਅਤੇ ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਨੂੰ ਸਨਮਾਨਿਤ ਕੀਤਾ ਗਿਆ।

    ਵਰਨਣਯੋਗ ਹੈ ਕਿ ਆਂਗਣਵਾੜੀ ਵਰਕਰਾਂ ਦਾ ਮਾਣ ਮੱਤਾ 1400 ਰੁਪਏ ਅਤੇ ਹੈਲਪਰਾਂ ਦਾ 1000 ਰੁਪਏ ਵਧਾਇਆ ਗਿਆ ਸੀ। ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਵਰਕਰਾਂ ਦੀ ਮੰਗ ਹੈ ਕਿ ਉਹਨਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਤੇ ਹੈਲਪਰਾਂ ਨੂੰ ਪੱਕਾ ਕੀਤਾ ਜਾਵੇ।

    ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹੋਈ ਹਾਰ ਉਤੇ ਖੁਸ਼ੀ ਮਨਾਈ ਅਤੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਵਰਕਰਾਂ ਤੇ ਹੈਲਪਰਾਂ ਉੱਪਰ ਬਹੁਤ ਅੱਤਿਆਚਾਰ ਕਰਵਾਏ ਸਨ ਅਤੇ ਉਹਨਾਂ ਨੂੰ ਬਠਿੰਡਾ ਵਿਖੇ ਧਰਨੇ ਮੁਜ਼ਾਹਰੇ ਕਰਨ ਲਈ ਮਜ਼ਬੂਰ ਕੀਤਾ ਸੀ।

    ਕਾਂਗਰਸ ਸਰਕਾਰ ਨੇ ਕੋਈ ਵੀ ਵਾਅਦਾ ਸਮੇਂ ਸਿਰ ਪੂਰਾ ਨਹੀਂ ਕੀਤਾ ਸੀ ਅਤੇ ਜਿਸ ਲਈ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਜ਼ਿੰਮੇਵਾਰ ਮੰਨਦੇ ਸਨ, ਜਿਸ ਕਰਕੇ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਇਨ੍ਹਾਂ ਦਾ ਗੁੱਸਾ  ਸਾਫ਼ ਤੌਰ ਤੇ ਨਜ਼ਰ ਆ ਰਿਹਾ ਸੀ।

    ਇਸ ਮੌਕੇ ਜਸਵੀਰ ਕੌਰ ਬਠਿੰਡਾ ਬਲਾਕ ਪ੍ਰਧਾਨ ਸ਼ਹਿਰੀ , ਅੰਮ੍ਰਿਤਪਾਲ ਕੌਰ ਬੱਲੂਆਣਾ ਦਿਹਾਤੀ ਪ੍ਰਧਾਨ ਬਠਿੰਡਾ , ਸੋਮਾ ਰਾਣੀ , ਦਰਸ਼ਨ ਕੌਰ , ਦਰਸ਼ਨਾਂ ਰਾਣੀ , ਰੁਪਿੰਦਰ ਕੌਰ , ਸੁਖਦੇਵ ਕੌਰ , ਗੁਰਵਿੰਦਰ ਕੌਰ , ਰੂਪ ਕੌਰ , ਨਵਜੋਤ ਕੌਰ , ਹਰਵੀਰ ਕੌਰ , ਲੀਲਾ ਵੰਤੀ ਤੇ ਕੰਵਲ ਕੌਰ ਆਦਿ ਆਗੂ ਹਾਜਰ ਸਨ ।

    Published by:Gurwinder Singh
    First published:

    Tags: Assembly Elections 2022, Manpreet Badal, Punjab Assembly Election Results 2022