ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਹਲਕੇ ਵਿਚ ਇਨ੍ਹੀਂ ਦਿਨੀਂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਘਟੀਆ ਮਟੀਰੀਅਲ ਨਾਲ ਸੜਕ ਬਣਾ ਰਹੇ ਅਧਿਕਾਰੀਆਂ ਦੀ ਕਾਫੀ ਕਲਾਸ ਲਗਾਈ।
ਸੜਕ ਇੰਨੇ ਘਟੀਆ ਮਟੀਰੀਅਲ ਨਾਲ ਬਣਾਈ ਜਾ ਰਹੀ ਸੀ ਕਿ ਮੰਤਰੀ ਨੇ ਆਪਣੇ ਹੱਥ ਨਾਲ ਹੀ ਇਸ ਨੂੰ ਪੁੱਟ ਦਿੱਤਾ। ਉਨ੍ਹਾਂ ਨੇ ਠੇਕੇਦਾਰ ਦਾ ਟੈਂਡਰ ਰੱਦ ਕਰਨ ਤੇ ਨਵੇਂ ਸਿਰੇ ਤੋਂ ਸੜਕ ਬਣਾਉਣ ਦਾ ਹੁਕਮ ਦਿੱਤਾ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਸਖਤ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਹੁਣ ਇਸ ਤਰ੍ਹਾਂ ਦੀ ਅਣਗਹਿਲੀ ਨਹੀਂ ਚੱਲਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਵੱਲੋਂ ਹਲਕਾ ਖਰੜ ਵਿੱਚ ਬਣਾਈ ਗਈ ਸੜਕ ਦੀ ਚੈਕਿੰਗ ਕਰਕੇ ਸਬੰਧਿਤ ਅਧਿਕਾਰੀਆਂ ਉੱਤੇ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕ੍ਰਪਸ਼ਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੜਕ ਨਵੇਂ ਸਿਰੇ ਤੋਂ ਬਣੇਗੀ ਤੇ ਚੰਗੀ ਬਣੇਗੀ। ਉਨ੍ਹਾਂ ਨੇ ਮੌਕੇ ਉਤੇ ਮੌਜੂਦ ਅਧਿਕਾਰੀਆਂ ਨੂੰ ਦੱਬ ਕੇ ਝਾੜਿਆ ਤੇ ਅੱਗੇ ਤੋਂ ਅਜਿਹੀ ਅਣਗਹਿਲੀ ਬਰਦਾਸ਼ਤ ਨਾ ਕਰਨ ਦੀ ਗੱਲ ਆਖੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Anmol Gagan Mann