AAP MLA Amritpal Singh Sukhanand marriage: ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਬੰਧਨ ਵਿਚ ਬੱਝ ਗਏ ਹਨ।
ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ (Amritpal Singh Sukhanand marriage) ਨੇ ਵਿਆਹ ਕਰਵਾ ਲਿਆ ਹੈ।
ਵਿਆਹ 'ਚ ਕਈ ਕੈਬਨਿਟ ਮੰਤਰੀ ਪਹੁੰਚੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾਇਆ ਸੀ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਸਭ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਕਰਵਾਇਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।