14 ਦਿਨਾਂ ਤੋਂ ਫਰਾਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਨਵੀਂ CCTV ਵੀਡੀਓ ਸਾਹਮਣੇ ਆਈ ਹੈ। CCTV ਵੀਡੀਓ 29 ਮਾਰਚ ਦੀ ਹੈ । CCTV 'ਚ ਅੰਮ੍ਰਿਤਪਾਲ ਸਿੰਘ ਦੇ ਨਾਲ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। CCTV ਡੇਰਾ ਤਪੋਬਣ ਸਾਹਿਬ, ਪਿੰਡ ਤਨੂੰਲੀ ਹੁਸ਼ਿਆਰਪੁਰ ਦੀ ਦੱਸੀ ਜਾ ਰਹੀ ਹੈ।
CCTV 'ਚ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਆਪਣੇ ਰਾਹ ਵੱਖ ਕਰਦੇ ਨਜ਼ਰ ਆ ਰਹੇ ਹਨ। ਦੂਜੀ CCTV 'ਚ ਪਪਲਪ੍ਰੀਤ ਡੇਰੇ ਅੰਦਰ ਜਾਂਦਾ ਦਿਖਾਈ ਦੇ ਰਿਹਾ ਹੈ।
ਜਿਕਰਯੋਗ ਹੈ ਕਿ ਅੰਮ੍ਰਿਤਪਾਲ ਦੇ ਨੇਪਾਲ 'ਚ ਹੋਣ ਦਾ ਵੀ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਦੀਆਂ ਕਈ ਵੀਡੀਓ, ਆਡੀਓ ਅਤੇ ਤਸਵੀਰਾਂ ਸਾਹਮਣੇ ਆਈਆਂ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal Amritpal, Amritpal singh, Hoshiarpur, Operation Amritpal