ਸਿੰਘੂ ਬਾਰਡਰ 'ਤੇ ਅੰਦੋਲਨ ਵਿਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ

ਸਿੰਘੂ ਬਾਰਡਰ 'ਤੇ ਅੰਦੋਲਨ ਵਿਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ (ਫਾਇਲ਼ ਫੋਟੋ)
- news18-Punjabi
- Last Updated: January 23, 2021, 5:18 PM IST
ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਹੋ ਰਹੇ ਅੰਦੋਲਨ 'ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਰਤਨ ਸਿੰਘ (75) ਪੁੱਤਰ ਸਦਾਗਰ ਸਿੰਘ ਪਿੰਡ ਕੋਟਲੀ ਢੋਲੇ ਸ਼ਾਹ ਜ਼ੋਨ ਕੱਥੂਨੰਗਲ ਤਹਿਸੀਲ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਵਰਕਰ ਸੀ।
ਦੱਸ ਦਈਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਣੇ ਪੂਰੇ ਮੁਲਕ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਪਰ ਜਦ ਕਿ ਸਰਕਾਰ ਸੋਧਾਂ ਉਤੇ ਅੜੀ ਹੋਈ ਹੈ। ਦਿੱਲੀ ਬਾਰਡਰ ਉਤੇ ਨਿੱਤ ਦਿਨ ਕਿਸਾਨਾਂ ਦੀ ਮੌਤ ਦੀਆਂ ਖਬਰਾਂ ਆ ਰਹੀਆਂ ਹਨ। ਕਿਸਾਨ ਰਤਨ ਸਿੰਘ (75) ਵੀ ਸੰਘਰਸ਼ ਦਾ ਹਿੱਸਾ ਬਣ ਕੇ ਸਿੰਘੂ ਬਾਰਡਰ ਉਤੇ ਡਟਿਆ ਹੋਇਆ ਸੀ।