Amritpal Singh Instagram Account Ban in India: ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ 'ਚ ਅੱਜ ਮੁੜ ਬੈਨ ਹੋਇਆ ਹੈ। ਇਹ ਅਕਾਊਂਟ ਅੱਜ ਮੁੜ ਬੈਨ ਹੋਇਆ ਹੈ। ਇਹ ਵੀ ਦੱਸ ਦੇਈਏ ਕਿ ਇਸਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ 28 ਦਸੰਬਰ ਨੂੰ ਬੈਨ ਕੀਤਾ ਗਿਆ ਸੀ, ਪਰੰਤੂ ਬਾਅਦ ਵਿੱਚ ਇਸ ਨੂੰ ਚਲਾ ਦਿੱਤਾ ਗਿਆ ਸੀ।
ਅਜੇ ਤੱਕ ਇਸਦੇ 2 ਕਾਰਨ ਉਭਰ ਕੇ ਸਾਹਮਣੇ ਆ ਰਹੇ ਹਨ ਕਿ ਕੀ ਇਹ ਅੰਮ੍ਰਿਤਪਾਲ ਸਿੰਘ ਵਿਰੁੱਧ ਸਿ਼ਕਾਇਤਾਂ ਹੋਣ ਕਾਰਨ ਬੰਦ ਕਰਵਾਇਆ ਗਿਆ ਹੈ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੋਣ ਕਾਰਨ ਬੰਦ ਹੋਇਆ ਹੈ। ਕਿਉਂਕਿ ਅਜਨਾਲਾ ਘਟਨਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਵੀ ਕਿਹਾ ਸੀ ਕਿ ਪੰਜਾਬ ਵਿੱਚ ਮਾਹੌਲ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਵੀ ਅਸ਼ਾਂਤੀ ਨਹੀਂ ਫੈਲਾਉਣ ਦਿੱਤੀ ਜਾਵੇਗੀ।
ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪਿਛਲੇ ਸਾਲ 2022 ਵਿੱਚ ਅਕਤੂਬਰ ਦੇ ਪਹਿਲੇ ਹਫ਼ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਸੀ। ਉਸ ਸਮੇਂ ਇੱਕ ਪੱਤਰਕਾਰ ਨੇ ਵੀ ਅੰਮ੍ਰਿਤਪਾਲ ਸਿੰਘ ਵਿਰੁੱਧ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਲਾਇਆ ਸੀ ਅਤੇ ਸਿਕਾਇਤ ਦਰਜ ਕਰਵਾਈ ਸੀ।
ਇਹ ਕਾਰਵਾਈ ਕੇਂਦਰ ਸਰਕਾਰ ਦੀ ਕਾਨੂੰਨੀ ਮੰਗ 'ਤੇ ਹੋਈ ਸੀ। ਟਵਿੱਟਰ ਨੇ ਭਾਰਤ ਵਿੱਚ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਸੀ। ਨਾਲ ਹੀ ਗ੍ਰਹਿ ਮੰਤਰਾਲੇ ਨੇ ਰਾਜ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਵਾਰਿਸ ਪੰਜਾਬ ਦੇ ਸੰਸਥਾ ਬਾਰੇ ਇੱਕ ਫਾਈਲ ਭੇਜਣ ਦੇ ਨਿਰਦੇਸ਼ ਦਿੱਤੇ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Amritpal singh Twitter, Ban, Instagram, Punjab Police, Sikh News, Social media news, Twitter