ਅਨੁਪਮ ਖੇਰ ਦਾ ਵਿਵਾਦਤ ਟਵੀਟ, ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦੇ ਗ਼ਲਤ ਇਸਤੇਮਾਲ 'ਤੇ ਮੰਗੀ ਮੁਆਫ਼ੀ

News18 Punjabi | News18 Punjab
Updated: July 2, 2020, 4:21 PM IST
share image
ਅਨੁਪਮ ਖੇਰ ਦਾ ਵਿਵਾਦਤ ਟਵੀਟ, ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦੇ ਗ਼ਲਤ ਇਸਤੇਮਾਲ 'ਤੇ ਮੰਗੀ ਮੁਆਫ਼ੀ

  • Share this:
  • Facebook share img
  • Twitter share img
  • Linkedin share img
ਬਾਲੀਵੁੱਡ ਅਦਾਕਾਰ ਅਨੁਪਮ ਖੇਰ ਇੱਕ ਵਾਰ ਫ਼ਿਰ ਵਿਵਾਦਾਂ ਨਾਲ ਭਰੇ ਆਪਣੇ ਟਵੀਟ ਨੂੰ ਲੈ ਕੇ ਸੁਰੱਖਿਆਂ 'ਚ ਹਨ । ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ, ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਦਰਅਸਲ, ਅਨੁਪਮ ਖੇਰ ਨੇ ਇੱਕ ਟਵੀਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਭਾਜਪਾ ਦੇ ਬੁਲਾਰੇ ਸਾਂਬਿਤ ਪਾਤਰਾ ਲਈ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਇਸਤੇਮਾਲ ਕੀਤਾ। ਉਨ੍ਹਾਂ ਲਿਖਿਆ 'ਸਵਾ ਲਾਖ ਸੇ ਏਕ ਭਿੜਾ ਦੂੰ'। ਇਹ ਟਵੀਟ ਉਨ੍ਹਾਂ ਨੇ ਸਾਂਬਿਤ ਸਵਰਾਜ ਨੂੰ ਟੈਗ ਕੀਤਾ ਹੈ।ਅਨੁਪਮ ਦੇ ਇਹ ਟਵੀਟ ਕਰਨ ਤੋਂ ਬਾਅਦ ਉਹ ਖ਼ੁਦ ਹੀ ਆਪਣੇ ਟਵੀਟ 'ਚ ਉਲਝ ਕੇ ਰਹਿ ਗਏ। ਸਿੱਖ ਇਸ ਟਵੀਟ 'ਤੇ ਇਤਰਾਜ਼ ਜਤਾ ਰਹੇ ਹਨ। ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਗਰਮ ਹੋ ਗਈ ਹੈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ 'ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ।ਰਾਜਾ ਵੜਿੰਗ ਨੇ ਲਿਖਿਆ ਕਿ 'ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਨਾਲ ਛੇੜਛਾੜ ਕਰਨ ਦਾ ਹੱਕ ਤੁਹਾਨੂੰ ਕਿਸ ਨੇ ਦਿੱਤਾ? ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ। ਉਨ੍ਹਾਂ ਪੰਜਾਬ ਪੁਲਸ ਅਤੇ ਮੁੰਬਈ ਪੁਲਸ ਨੂੰ ਅਪੀਲ ਕੀਤੀ ਕਿ ਅਨੁਪਮ ਖੇਰ ਖਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਖੇਰ ਇਹ ਟਵੀਟ ਤੁਰੰਤ ਡਿਲੀਟ ਕਰਨ ਅਤੇ ਇਸ ਗਲਤੀ ਲਈ ਮੁਆਫ਼ੀ ਮੰਗਣ।ਹਾਲਾਂਕਿ ਬਾਅਦ ਚ ਉਨ੍ਹਾਂ ਨੇ ਆਪਣੇ ਟਵੀਟ ਲਈ ਮੁਆਫੀ ਮੰਗਦੀਆਂ ਇਕ ਹੋਰ ਟਵੀਟ ਕੀਤਾ ਹੈ

Published by: Abhishek Bhardwaj
First published: July 2, 2020, 3:15 PM IST
ਹੋਰ ਪੜ੍ਹੋ
ਅਗਲੀ ਖ਼ਬਰ