• Home
  • »
  • News
  • »
  • punjab
  • »
  • APPOINTED 294 NODAL OFFICERS AND 32 CLUSTER OFFICERS FOR PREVENTION OF STRAW BURNING IN BATHINDA

ਬਠਿੰਡਾ 'ਚ ਪਰਾਲੀ ਸਾੜਣ ਦੀ ਰੋਕਥਾਮ ਲਈ 294 ਨੋਡਲ ਅਫਸਰ ਅਤੇ 32 ਕਲਸਟਰ ਅਫ਼ਸਰ ਨਿਯੁਕਤ 

ਕੋਵਿਡ ਦੇ ਮੱਦੇਨਜ਼ਰ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਉਣ ਲਈ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ

ਬਠਿੰਡਾ 'ਚ ਪਰਾਲੀ ਸਾੜਣ ਦੀ ਰੋਕਥਾਮ ਲਈ 294 ਨੋਡਲ ਅਫਸਰ ਅਤੇ 32 ਕਲਸਟਰ ਅਫ਼ਸਰ ਨਿਯੁਕਤ 

ਬਠਿੰਡਾ 'ਚ ਪਰਾਲੀ ਸਾੜਣ ਦੀ ਰੋਕਥਾਮ ਲਈ 294 ਨੋਡਲ ਅਫਸਰ ਅਤੇ 32 ਕਲਸਟਰ ਅਫ਼ਸਰ ਨਿਯੁਕਤ 

  • Share this:
ਸਾਉਣੀ ਸੀਜ਼ਨ ਵਿੱਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਵਿੱਚ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ 'ਤੇ ਅੱਗ ਲਾਈ ਜਾਂਦੀ  ਹੈ,  ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕਿਸਾਨਾਂ ਨੂੰ ਕੋਵਿਡ-19 ਦੀ ਮਹਾਂਮਾਰੀ ਫੈਲਣ ਦੀਆਂ ਵਿਸ਼ੇਸ਼ ਹਾਲਤਾਂ ਵਿੱਚ ਝੋਨੇ ਦੀ ਪਰਾਲੀ ਸਾੜਣ ਦੇ ਰੁਝਾਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ ਕਿਉਂ ਜੋ ਇਸ ਨਾਲ ਪਹਿਲਾਂ ਹੀ ਵੱਖ-ਵੱਖ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਦੀ ਸਿਹਤ 'ਤੇ ਹੋਰ ਵੀ ਮਾੜਾ ਅਸਰ ਪਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪਿੰਡ ਪੱਧਰ 'ਤੇ ਜ਼ਮੀਨੀ ਸਰਗਰਮੀਆਂ ਲਈ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਵੀ ਸ਼ਾਮਲ ਕੀਤਾ ਜਾਵੇ ਜਿਸ ਕਰਕੇ ਹਰੇਕ ਪਿੰਡ ਜਿੱਥੇ ਝੋਨਾ ਲਾਇਆ ਜਾਂਦਾ ਅਤੇ ਪਰਾਲੀ ਨੂੰ ਸਾੜਿਆ ਜਾਂਦਾ ਹੈ, ਲਈ  ਜ਼ਿਲੇ ਵਿੱਚ ਪਿੰਡ ਪੱਧਰ 'ਤੇ 294 ਨੋਡਲ ਅਫਸਰ ਅਤੇ 32 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਇਹ ਨੋਡਲ ਅਤੇ ਕਲੱਸਟਰ ਅਫ਼ਸਰ 15 ਨਵੰਬਰ ਤੱਕ ਪਿੰਡਾਂ ਵਿਚ ਆਪਣੀ ਡਿਊਟੀ  ਨਿਭਾਉਣਗੇ ਅਤੇ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗ਼ਬਾਨੀ ਅਤੇ ਭੌਂ ਸੁਰੱਖਿਆ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਗਾਰਡੀਅਨਜ਼ ਆਫ ਗਵਰਨੈਂਸ ਨਾਲ ਪੂਰਾ ਤਾਲਮੇਲ ਕਰਕੇ ਪੰਜਾਬ ਵਿੱਚ ਪਰਾਲੀ ਸਾੜਣ ਦੇ ਗੈਰ-ਸਿਹਤਮੰਦ ਅਮਲ ਦੇ ਖਾਤਮੇ ਲਈ ਆਪਣੇ ਯਤਨ ਹੋਰ ਤੇਜ਼ ਕਰਨਗੇ।

ਡਿਪਟੀ  ਕਮਿਸ਼ਨਰ ਨੇ ਹੋਰ ਦੱਸਿਆ ਕਿ ਇਨਾਂ ਅਫਸਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਸਿਰਫ ਸੁਪਰ ਐਸ.ਐਮ.ਐਸ. ਸਿਸਟਮ ਵਾਲੀਆਂ ਕੰਬਾਇਨਾਂ ਨੂੰ ਚੱਲਣ ਦਿੱਤਾ ਜਾਵੇ ਇਹ ਅਫਸਰ ਜ਼ਮੀਨ ਠੇਕੇ ਉਤੇ ਦੇਣ ਵਾਲਿਆਂ ਦੀ ਸੂਚੀ ਤਿਆਰ ਕਰਨਗੇ ਅਤੇ ਹਰੇਕ ਜ਼ਮੀਨ ਮਾਲਕ ਨੂੰ ਫੋਨ ਉਤੇ ਸਾਵਧਾਨ ਕਰਨਗੇ ਕਿ ਜੇਕਰ ਉਸ ਨੇ ਪਰਾਲੀ ਨਾ ਸਾੜੇ ਜਾਣ ਨੂੰ ਯਕੀਨੀ ਬਣਾਉਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਉਸ ਦੇ ਮਾਲ ਰਿਕਾਰਡ ਵਿਚ ਲਾਲ ਅੱਖਰਾਂ (ਰੈੱਡ ਐਂਟਰੀ) ਨਾਲ ਇੰਦਰਾਜ ਕੀਤਾ ਜਾਵੇਗਾ ਇਹ ਅਫਸਰ ਉਹਨਾਂ ਕਿਸਾਨਾਂ ਦੀ ਵੀ ਸ਼ਨਾਖਤ ਕਰਨਗੇ ਜਿਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸੰਭਾਵਨਾ ਹੈ ਅਤੇ ਇਨਾਂ ਕੋਲ ਸਿੱਧੀ ਪਹੁੰਚ ਕਰਕੇ ਸਮਝਾਉਣਗੇ।

ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਇਹ ਅਫਸਰ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਪਤਾ ਲਾਉਣਗੇ ਅਤੇ ਪਿੰਡ ਦੇ ਮਾਲ ਪਟਵਾਰੀ ਨੂੰ ਮਾਲ ਵਿਭਾਗ ਵੱਲੋਂ ਵੱਖਰੇ ਤੌਰ 'ਤੇ ਜਾਰੀ ਹਦਾਇਤਾਂ ਮੁਤਾਬਕ ਮਾਲ ਰਿਕਾਰਡ ਵਿੱਚ ਲੋੜੀਂਦੀ ਐਂਟਰੀ ਕਰਨ ਲਈ ਕਹਿਣਗੇ ਇਹ ਨੋਡਲ ਅਧਿਕਾਰੀ ਪਰਾਲੀ ਦੇ ਨਿਪਟਾਰੇ ਦੀਆਂ ਮਸ਼ੀਨਾਂ ਦੇ ਪ੍ਰਦਰਸ਼ਨ ਰਾਹੀਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨਗੇ ਇਸੇ ਤਰਾਂ ਇਹ ਅਧਿਕਾਰੀ ਪੈਂਫਲੈਂਟ ਵੰਡਣ, ਗੁਰਦੁਆਰਿਆਂ ਜਾਂ ਹੋਰ ਤਰੀਕਿਆਂ ਰਾਹੀਂ ਹੋਕੇ ਦਿਵਾਉਣ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਕੂਲਾਂ ਕੋਲ ਪਹੁੰਚ ਕਰਕੇ ਲੈਕਚਰ ਕਰਵਾਉਣਗੇ ਤਾਂ ਕਿ ਵਿਦਿਆਰਥੀ ਅੱਗੇ ਆਪਣੇ ਮਾਪਿਆਂ ਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਜਾਗਰੂਕ ਕਰ ਸਕਣ।
Published by:Ashish Sharma
First published: