ਚੰਡੀਗੜ- ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਜ਼ੁਰਮ ਨੂੰ ਨੱਥ ਪਾਉਣ ਲਈ ਐਂਟੀ ਗੈਂਗਸਟਰਸ ਟਾਸਕ ਫੋਰਸ ਦਾ ਗਠਨ ਕੀਤਾ ਹੈ। ਮਾਨ ਸਰਕਾਰ ਨੇ ਤਿੰਨ ਆਈਪੀਐਸ ਅਫਸਰਾਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਡੀ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ , ਪ੍ਰਮੋਦ ਬਾਨ ਨੂੰ ਏ.ਡੀ.ਜੀ.ਪੀ. ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਏ.ਆਈ.ਜੀ. ਐਂਟੀ ਗੈਂਗਸਟਰ ਟਾਸਕ ਫੋਰਸ ਲਗਾਇਆ ਗਿਆ
ਦੱਸਣਯੋਗ ਹੈ ਕਿ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀਜ਼) ਨੂੰ ਨਿੱਜੀ ਤੌਰ `ਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਆਪਰੇਸ਼ਨਾਂ ਅਤੇ ਪੁੱਛਗਿੱਛ ਵਿਚ ਮੋਹਰੀ ਭੂਮਿਕਾ ਨਿਭਾਉਣ ਲਈ ਕਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਨੂੰ ਸਖਤ ਚੇਤਾਵਨੀ ਦਿੱਤੀ ਹੈ।
ਅੱਜ ਸੀਐਮ ਮਾਨ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਕਮਿਸ਼ਨਰ/ਐੱਸ.ਐੱਸ.ਪੀ. ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਸੀਐਮ ਮਾਨ ਨੇ ਸੂਬੇ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈਕੇ ਬਿਲਕੁਲ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਜ਼ਿੰਮੇਵਾਰ ਅਧਿਕਾਰੀਆਂ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।