ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਨੂੰ ਮਨਜ਼ੂਰੀ

News18 Punjabi | News18 Punjab
Updated: July 5, 2021, 8:44 PM IST
share image
ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਨੂੰ ਮਨਜ਼ੂਰੀ
ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟਾਂ ਨੂੰ ਮਨਜ਼ੂਰੀ (file photo)

  • Share this:
  • Facebook share img
  • Twitter share img
  • Linkedin share img
ਸੂਬੇ ਵਿੱਚ ਖੇਤੀਬਾੜੀ ਅਤੇ ਸਹਾਇਕ ਸੈਕਟਰਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਅੱਜ 430 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਰਾਸਟਰੀ ਕਿ੍ਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.) ਦੀ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਿੱਤੀ ਗਈ।

ਵੱਖ-ਵੱਖ ਖੇਤਰ ਨਾਲ ਸਬੰਧਤ ਪ੍ਰਵਾਨਿਤ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਦੇ 5, ਬਾਗਬਾਨੀ ਦੇ 6, ਪੰਜਾਬ ਐਗਰੋ ਦੇ 5, ਮਾਰਕਫੈੱਡ ਦੇ 2, ਡੇਅਰੀ ਵਿਕਾਸ ਦੇ 3 ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ 9 ਪ੍ਰਾਜੈਕਟ ਸਾਮਲ ਹਨ। ਇਹ ਸਾਰੇ ਪ੍ਰਾਜੈਕਟ ਸੂਬੇ ਵਿੱਚ ਲਾਗੂ ਕੀਤੇ ਜਾਣਗੇ।

ਇਸ ਦੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਕਣਕ ਦੇ ਬੀਜ ਦਾ ਬਦਲਾਅ, ਖੇਤੀ ਵਿਭਿੰਨਤਾ ਅਤੇ ਫਸਲਾਂ ਤੇ ਜਾਨਵਰਾਂ ਸਬੰਧੀ ਖੋਜ ਪ੍ਰਾਜੈਕਟਾਂ ਤੋਂ ਇਲਾਵਾ ਪਲਾਂਟ ਹੈਲਥ ਕਲੀਨਿਕ ਸੂਬੇ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰਾਜੈਕਟਾਂ ਵਿੱਚ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਆਰ.ਕੇ.ਵੀ.ਵਾਈ. ਸਕੀਮ ਅਧੀਨ ਪ੍ਰਾਜੈਕਟਾਂ ਰਾਹੀਂ ਖੇਤੀਬਾੜੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਇਹ ਸਕੀਮ 60:40 ਦੇ ਅਨੁਪਾਤ ਨਾਲ ਚੱਲ ਰਹੀ ਹੈ। ਸ੍ਰੀਮਤੀ ਮਹਾਜਨ ਨੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਪੰਜਾਬ ਵਿਚ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਕਰਨਗੇ ਬਲਕਿ ਖੇਤੀਬਾੜੀ ਪ੍ਰਧਾਨ ਸੂਬੇ ਵਿਚ ਖੇਤੀਬਾੜੀ ਦੀ ਵਿਕਾਸ ਦਰ ਨੂੰ ਵੀ ਹੁਲਾਰਾ ਦੇਣਗੇ।

ਉਨ੍ਹਾਂ ਕਿਹਾ ਕਿ ਇਨਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਫੰਡਾਂ ਨੂੰ ਛੇਤੀ ਜਾਰੀ ਕਰਨ ਦੀ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਪਹਿਲ ਦੇ ਅਧਾਰ ‘ਤੇ ਫੰਡ ਮੁਹੱਈਆ ਕਰਵਾਏ ਜਾਣਗੇ।

ਮੁੱਖ ਸਕੱਤਰ ਨੇ ਸਬੰਧਤ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਵਿੱਤੀ ਵਰੇ ਦੇ ਬਕਾਇਆ ਪ੍ਰਾਜੈਕਟਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਅਤੇ ਵਰਤੋਂ ਸਬੰਧੀ ਸਰਟੀਫਿਕੇਟ ਤੁਰੰਤ ਭੇਜਣ ਤਾਂ ਜੋ ਨਵੇਂ ਮਨਜੂਰਸੁਦਾ ਪ੍ਰਾਜੈਕਟਾਂ ਲਈ ਭਾਰਤ ਸਰਕਾਰ ਵੱਲੋਂ ਫੰਡ ਜਲਦ ਪ੍ਰਾਪਤ ਕੀਤੇ ਜਾ ਸਕਣ।
Published by: Gurwinder Singh
First published: July 5, 2021, 8:44 PM IST
ਹੋਰ ਪੜ੍ਹੋ
ਅਗਲੀ ਖ਼ਬਰ