ਪੈਟਰੋਲ, ਡੀਜ਼ਲ 'ਤੇ 0.25 ਰੁਪਏ ਪ੍ਰਤੀ ਲੀਟਰ ਤੇ ਅਚੱਲ ਜਾਇਦਾਦ ਦੀ ਖਰੀਦ ਉਤੇ ਵਿਸ਼ੇਸ਼ ਆਈਡੀ ਫੀਸ ਵਸੂਲਣ ਨੂੰ ਮਨਜ਼ੂਰੀ

News18 Punjabi | News18 Punjab
Updated: January 11, 2021, 8:41 PM IST
share image
ਪੈਟਰੋਲ, ਡੀਜ਼ਲ 'ਤੇ 0.25 ਰੁਪਏ ਪ੍ਰਤੀ ਲੀਟਰ ਤੇ ਅਚੱਲ ਜਾਇਦਾਦ ਦੀ ਖਰੀਦ ਉਤੇ ਵਿਸ਼ੇਸ਼ ਆਈਡੀ ਫੀਸ ਵਸੂਲਣ ਨੂੰ ਮਨਜ਼ੂਰੀ
ਪੈਟਰੋਲ, ਡੀਜ਼ਲ 'ਤੇ 0.25 ਰੁਪਏ ਪ੍ਰਤੀ ਲੀਟਰ ਤੇ ਅਚੱਲ ਜਾਇਦਾਦ ਦੀ ਖਰੀਦ ਉਤੇ ਵਿਸ਼ੇਸ਼ ਆਈਡੀ ਫੀਸ ਵਸੂਲਣ ਨੂੰ ਮਨਜ਼ੂਰੀ (file photo)

  • Share this:
  • Facebook share img
  • Twitter share img
  • Linkedin share img
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ (ਆਈ.ਡੀ.) ਫੀਸ ਵਸੂਲਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।

ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਵਿਸ਼ੇਸ਼ ਆਈਡੀ ਫੀਸ ਸੂਬੇ ਵਿੱਚ ਪੈਟਰੋਲ ਅਤੇ ਡੀਜਲ ਦੀ ਵਿਕਰੀ ਉਤੇ 0.25 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਇਸੇ ਤਰ੍ਹਾਂ ਵਿਸ਼ੇਸ਼ ਆਈਡੀ ਫੀਸ ਸੂਬੇ ਵਿੱਚ ਅਚੱਲ ਜਾਇਦਾਦ ਦੀ ਖਰੀਦ ਉਤੇ 0.25 ਰੁਪਏ ਪ੍ਰਤੀ ਸੈਂਕੜਾ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਉਪਰੋਕਤ ਵਸਤੂਆਂ ਉਤੇ ਵਸੂਲੀ ਜਾਣ ਵਾਲੀ ਆਈ ਡੀ ਫੀਸ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਫੰਡ ਵਿੱਚ 216.16 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ।

ਇਸ ਤੋਂ ਇਲਾਵਾ ਕੈਬਨਿਟ ਵੱਲੋਂ ਪੰਜਾਬ ਇਨਫਰਾਸਟੱਕਚਰ (ਡਿਵੈਲਪਮੈਂਟ ਐਂਡ ਰੈਗੂਲੇਸਨ) ਐਕਟ, 2002 'ਚ ਕੁਝ ਖਾਸ ਸੋਧਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਹ ਸੋਧਾਂ ਇਕ ਆਰਡੀਨੈਂਸ ਅਤੇ ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਇਕ ਬਿੱਲ ਪੰਜਾਬ ਇਨਫਰਾਸਟੱਕਚਰ (ਡਿਵੈਲਪਮੈਂਟ ਐਂਡ ਰੈਗੂਲੇਸਨ) ਸੋਧ ਬਿੱਲ 2021 ਪਾਸ ਕਰਕੇ ਨੇਪਰੇ ਚਾੜ੍ਹੀਆਂ ਜਾਣਗੀਆਂ।
ਵਿਸ਼ੇਸ਼ ਆਈ ਡੀ ਫੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿੱਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫੀਸ ਦੀ ਵਸੂਲੀ ਸੰਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦਰਸਾਏਗੀ ਕਿ "ਇਸ ਐਕਟ ਵਿੱਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਆਈ ਡੀ ਫੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ ਜਿਸ ਤਹਿਤ ਇਹ ਵਿਸ਼ੇਸ਼ ਆਈ ਡੀ ਫੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।"
Published by: Gurwinder Singh
First published: January 11, 2021, 8:39 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading