ਕੈਪਟਨ ਦੇ ਭਰੋਸੇ ਮਗਰੋਂ ਸਿੱਧੀ ਅਦਾਇਗੀ ਖ਼ਿਲਾਫ਼ ਆੜ੍ਹਤੀਆਂ ਦੀ ਹੜਤਾਲ ਸਮਾਪਤ

News18 Punjabi | News18 Punjab
Updated: April 10, 2021, 3:58 PM IST
share image
ਕੈਪਟਨ ਦੇ ਭਰੋਸੇ ਮਗਰੋਂ ਸਿੱਧੀ ਅਦਾਇਗੀ ਖ਼ਿਲਾਫ਼ ਆੜ੍ਹਤੀਆਂ ਦੀ ਹੜਤਾਲ ਸਮਾਪਤ
ਕੈਪਟਨ ਦੇ ਭਰੋਸੇ ਮਗਰੋਂ ਸਿੱਧੀ ਅਦਾਇਗੀ ਖ਼ਿਲਾਫ਼ ਆੜ੍ਹਤੀਆਂ ਦੀ ਹੜਤਾਲ ਸਮਾਪਤ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬਣੀ ਸਹਿਮਤੀ ਪਿੱਛੋਂ ਆੜ੍ਹਤੀਆਂ ਵਲੋਂ ਆਪਣੀ ਹੜਤਾਲ ਵਾਪਸ ਲੈ ਲਈ ਗਈ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਬੰਸ ਰੋਸ਼ਾ ਨੇ ਕਿਹਾ ਕਿ ਆੜ੍ਹਤੀਆਂ ਦੀ ਮੀਟਿੰਗ ਵਿਚ ਹੜਤਾਲ ਸਮਾਪਤ ਕਰਨ ’ਤੇ ਸਹਿਮਤੀ ਬਣੀ ਹੈ ਜਿਸ ਕਾਰਨ ਉਹ ਕਿਸਾਨਾਂ ਦੇ ਖਾਤੇ ਵਿਚ ਸਿੱਧੇ ਪੈਸੇ ਆਉਣ ’ਤੇ ਸਹਿਮਤ ਹੋ ਗਏ ਹਨ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਲਈ 131 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ 131 ਕਰੋੜ ਰੁਪਏ ਦਾ ਅਦਾ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ। ਦੱਸ ਦਈਏ ਕਿ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ 'ਚ ਹੋ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਰਾਜਪੂਰਾ ਅਨਾਜ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਉਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਮੌਜੂਦ ਹੋਣਗੇ।
ਇਸ ਤੋਂ ਪਹਿਲਾਂ ਆੜ੍ਹਤੀਆਂ ਨੇ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਖਰੀਦ ਨਹੀਂ ਕਰਨਗੇ।
Published by: Gurwinder Singh
First published: April 10, 2021, 3:57 PM IST
ਹੋਰ ਪੜ੍ਹੋ
ਅਗਲੀ ਖ਼ਬਰ