ਪੰਜਾਬ ਲਈ ਇਹ ਤੱਥ ਹੈਰਾਨੀ ਭਰੇ ਹਨ ਕਿ ਸੂਬੇ ਵਿਚੋਂ ਕਰੀਬ 538 ਕਿਲੋਮੀਟਰ ਲਿੰਕ ਸੜਕਾਂ ‘ਲਾਪਤਾ’ ਹਨ। ਪੰਜਾਬ ਭਰ ਦੀਆਂ ਲਿੰਕ ਸੜਕਾਂ ਦੀ ਮੈਪਿੰਗ ਨਵੀਂ ਟੈਕਨਾਲੋਜੀ ਜੀਆਈਐੱਸ (ਜਿਓਗਰਾਫਿਕ ਇਨਫਰਮੇਸ਼ਨ ਸਿਸਟਮ) ਜ਼ਰੀਏ ਕੀਤੀ ਗਈ ਤਾਂ ਇਹ ਖ਼ੁਲਾਸਾ ਹੋਇਆ ਕਿ ਸੂਬੇ ’ਚ ਸੜਕਾਂ ਦੀ ਲੰਬਾਈ 538 ਕਿਲੋਮੀਟਰ ਘੱਟ ਹੈ।
ਪਹਿਲਾਂ ਸੰਪਰਕ ਸੜਕਾਂ ਨੂੰ ਮਾਪਣ ਦਾ ਕੰਮ ਮੈਨੂਅਲੀ ਹੁੰਦਾ ਸੀ ਜਦਕਿ ਹੁਣ ਜੀਆਈਐੱਸ ਰਾਹੀਂ ਇਨ੍ਹਾਂ ਸੜਕਾਂ ਨੂੰ ਮਾਪਿਆ ਜਾਣ ਲੱਗਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਵਿਚ ਲਿੰਕ ਸੜਕਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ ਅਤੇ ਪਿੰਡਾਂ ਲਈ ਲਿੰਕ ਸੜਕਾਂ ਦਾ ਨੈੱਟਵਰਕ ਦਾ ਪਸਾਰ ਕਾਫ਼ੀ ਵੱਡਾ ਹੈ ਪਰ ਜੀਆਈਐੱਸ ਮੁਤਾਬਿਕ ਲਿੰਕ ਸੜਕਾਂ ਦੀ ਅਸਲ ਲੰਬਾਈ 64,340 ਕਿਲੋਮੀਟਰ ਸਾਹਮਣੇ ਆਈ ਹੈ।
ਇਹ ਡਾਟਾ ਜੀਆਈਐੱਸ ਪੋਰਟਲ ’ਤੇ ਵੀ ਅੱਪਲੋਡ ਕੀਤਾ ਜਾ ਰਿਹਾ ਹੈ। ਲਿੰਕ ਸੜਕਾਂ ਦੀ ਸਾਂਭ ਸੰਭਾਲ ਲਈ ਨੋਡਲ ਏਜੰਸੀ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਹੈ। ਇਨ੍ਹਾਂ ਸੰਪਰਕ ਸੜਕਾਂ ਦੀ ਮੁਰੰਮਤ ਦਾ ਸਰਕਲ ਛੇ ਵਰ੍ਹਿਆਂ ਦਾ ਹੈ। ਸਰਕਾਰੀ ਦਸਤਾਵੇਜ਼ਾਂ ਅਨੁਸਾਰ ਲਿੰਕ ਸੜਕ ਦੀ ਮੁਰੰਮਤ ’ਤੇ ਕਰੀਬ 15 ਲੱਖ ਰੁਪਏ ਪ੍ਰਤੀ ਕਿਲੋਮੀਟਰ ਦਾ ਖਰਚਾ ਆਉਂਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab government, Road, Road tax, Road trip