ਪਟਿਆਲਾ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਦੀ ਰਿਸੈਪਸ਼ਨ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ।
ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਪੁੱਜ ਕੇ ਨਵੀਂ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ।
ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਦੇ ਐਮ ਪੀ ਰਾਘਵ ਚੱਢਾ, ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਕੁਲਦੀਪ ਧਾਲੀਵਾਲ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਹੋਰਨਾਂ ਨੇ ਨਿੱਘਾ ਸਵਾਗਤ ਕੀਤਾ।
ਕਾਬਲੇਗੌਰ ਹੈ ਕਿ ਬੀਤੇਸ਼ੁੱਕਰਵਾਰ ਨੂੰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ (28) ਨੇ ਪਾਰਟੀ ਵਰਕਰ ਮਨਦੀਪ ਸਿੰਘ ਨਾਲ ਸਿੱਖ ਮਰਿਆਦਾ ਨਾਲ ਵਿਆਹ ਕਰਵਾਇਆ ਸੀ।
ਇਸ ਮੌਕੇ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ|
ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਐਮਐਲਏ ਨਰਿੰਦਰ ਕੌਰ ਭਾਰਜ ਦਾ ਪਿੰਡ ਭਰਾਜ ਜ਼ਿਲ੍ਹਾ ਸੰਗਰੂਰ ਵਿੱਚ ਪੈਂਦਾ ਹੈ।
ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਵਿਧਾਇਕ ਬਣਨ ਦਾ ਮਾਣ ਹਾਸਲ ਕਰਨ ਵਾਲੀ ਨਰਿੰਦਰ ਕੌਰ ਭਾਰਜ ਪਹਿਲੀ ਵਾਰ ਵਿਧਾਇਕ ਬਣੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Marriage, MLAs, Narinder Kaur Bharaj