Home /News /punjab /

Arvind Kejriwal ਵੱਲੋਂ ਕੈਬਨਿਟ ਮੰਤਰੀਆਂ ਨੂੰ ਮੁਬਾਰਕਾਂ, ਜਨਤਾ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਨੇ

Arvind Kejriwal ਵੱਲੋਂ ਕੈਬਨਿਟ ਮੰਤਰੀਆਂ ਨੂੰ ਮੁਬਾਰਕਾਂ, ਜਨਤਾ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਨੇ

ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਨਵੇਂ ਮੰਤਰੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਪੰਜਾਬ ਦੇ ਲੋਕਾਂ ਨੂੰ ਤੁਹਾਡੇ ਸਾਰਿਆਂ ਤੋਂ ਬਹੁਤ ਉਮੀਦਾਂ ਹਨ। ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੋ, ਪ੍ਰਮਾਤਮਾ ਤੁਹਾਡੇ ਨਾਲ ਹੈ।

ਹੋਰ ਪੜ੍ਹੋ ...
  • Share this:

ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਚੋਣਾਂ (Punjab Elections 2022) ਵਿੱਚ ਵੱਡੀ ਜਿੱਤ ਹਾਸਲ ਕਰਕੇ ਆਮ ਆਦਮੀ ਪਾਰਟੀ (AAP) ਨੇ ਸਰਕਾਰ ਬਣਾ ਲਈ ਹੈ। ਕੁੱਲ 117 ਸੀਟਾਂ ਵਿੱਚੋਂ 92 ਸੀਟਾਂ ਜਿੱਤ ਕੇ ਇਤਿਹਾਸ ਰਚਣ ਵਾਲੀ ਆਮ ਆਦਮੀ ਪਾਰਟੀ (AAP) ਦੇ ਨਵੇਂ ਚੁਣੇ ਗਏ ਮੈਂਬਰਾਂ ਵਿੱਚੋਂ 10 ਮੰਤਰੀਆਂ ਨੇ ਵੀ ਅੱਜ ਚੰਡੀਗੜ੍ਹ ਵਿੱਚ ਆਪਣੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ। ਕੈਬਨਿਟ ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਟੀਮ ਪੂਰੀ ਤਰ੍ਹਾਂ ਤਿਆਰ ਮੰਨੀ ਜਾ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਮੰਤਰੀ ਮੰਡਲ ਦਾ ਹਿੱਸਾ ਬਣਨ ਵਾਲੇ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਨਵੇਂ ਮੰਤਰੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਪੰਜਾਬ ਦੇ ਲੋਕਾਂ ਨੂੰ ਤੁਹਾਡੇ ਸਾਰਿਆਂ ਤੋਂ ਬਹੁਤ ਉਮੀਦਾਂ ਹਨ। ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੋ, ਪ੍ਰਮਾਤਮਾ ਤੁਹਾਡੇ ਨਾਲ ਹੈ।

ਦੱਸ ਦੇਈਏ ਕਿ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਅੱਜ ਪੰਜਾਬ ਕੈਬਨਿਟ ਦੇ 10 ਮੰਤਰੀਆਂ ਨੇ ਵੀ ਚੰਡੀਗੜ੍ਹ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕੀ।

ਇਹ ਸਾਰੇ ਹੁਣ ਕੈਬਨਿਟ ਟੀਮ ਦਾ ਹਿੱਸਾ ਹੋਣਗੇ

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਨ੍ਹਾਂ 10 ਮੰਤਰੀਆਂ ਵਿੱਚੋਂ ਅੱਠ ਪਹਿਲੀ ਵਾਰ ਵਿਧਾਇਕ ਬਣੇ ਹਨ। ਇਨ੍ਹਾਂ ਸਾਰਿਆਂ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ। ਇਨ੍ਹਾਂ ਵਿਚ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ, ਡਾ: ਵਿਜੇ ਸਿੰਗਲਾ, ਲਾਲ ਚੰਦ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਝਿੰਪਾ, ਹਰਜੋਤ ਸਿੰਘ ਬੈਂਸ ਅਤੇ ਡਾ: ਬਲਜੀਤ ਕੌਰ ਨੂੰ ਸਹੁੰ ਚੁਕਾਈ।ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ 18 ਅਹੁਦੇ ਹਨ।

Published by:Ashish Sharma
First published:

Tags: AAP Punjab, Arvind Kejriwal, Bhagwant Mann, Bhagwant Mann Cabinet, Punjab Cabinet