• Home
  • »
  • News
  • »
  • punjab
  • »
  • ARVIND KEJRIWAL TO LEAD PEACE MARCH IN PATIALA ON 31ST BHAGWANT MANN

Punjab Election 2022 : ਕੇਜਰੀਵਾਲ 31 ਨੂੰ ਪਟਿਆਲਾ 'ਚ 'ਸ਼ਾਂਤੀ ਮਾਰਚ' ਦੀ ਅਗਵਾਈ ਕਰਨਗੇ: ਮਾਨ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਵਾਰ-ਵਾਰ ਸਾਹਮਣੇ ਆ ਰਹੀਆਂ ਅਜਿਹੀਆਂ ਸਮਾਜ ਵਿਰੋਧੀ ਘਟਨਾਵਾਂ 'ਤੇ ਸਵਾਲ ਉਠਾਉਂਦੇ ਹੋਏ ਮਾਨ ਨੇ ਕਿਹਾ ਕਿ ਇਹ ਗੰਦੀ ਅਤੇ ਘਟੀਆ ਰਾਜਨੀਤੀ ਦਾ ਨਤੀਜਾ ਹੈ ਜੋ ਲੋਕਾਂ ਦੀਆਂ ਭਾਵਨਾਵਾਂ ਜਾਂ ਜਾਨਾਂ ਨੂੰ ਠੇਸ ਪਹੁੰਚਾ ਕੇ ਆਪਣੇ ਚੋਣ ਏਜੰਡੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 

-ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਧੀਆਂ- ਪੁੱਤਾਂ ਨੂੰ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੱਤਾ: ਭਗਵੰਤ ਮਾਨ

  • Share this:
    ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 31 ਦਸੰਬਰ ਨੂੰ ਪਟਿਆਲਾ ਵਿੱਚ ‘ਸ਼ਾਂਤੀ ਮਾਰਚ’ ਕੱਢਿਆ ਜਾਵੇਗਾ। ਜਾਣਕਾਰੀ ਦਿੰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਇਹ ਸ਼ਾਂਤੀ ਮਾਰਚ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਸਮਰਪਿਤ ਹੋਵੇਗਾ।

    ਮੰਗਲਵਾਰ ਨੂੰ ਜਾਰੀ ਇੱਕ ਵੀਡੀਓ ਸੰਦੇਸ਼ ਰਾਹੀਂ ਸੰਸਦ ਮੈਂਬਰ ਮਾਨ ਨੇ ਕਿਹਾ ਕਿ, “ਪਿਛਲੇ ਕੁਝ ਦਿਨਾਂ ਤੋਂ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਜਾਂ ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਇੱਕ ਕੋਸ਼ਿਸ਼ ਹੈ। ਪਰ ਪੰਜਾਬ ਆਪਣੇ ਸਮਾਜਿਕ ਬੰਧਨ ਅਤੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕ ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ, ਉਨ੍ਹਾਂ ਦੇ ਦਿਲਾਂ ਵਿੱਚ ਨਫ਼ਰਤ ਜਾਂ ਡਰ ਲਈ ਕੋਈ ਥਾਂ ਨਹੀਂ ਹੈ।''

    ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਵਾਰ-ਵਾਰ ਸਾਹਮਣੇ ਆ ਰਹੀਆਂ ਅਜਿਹੀਆਂ ਸਮਾਜ ਵਿਰੋਧੀ ਘਟਨਾਵਾਂ 'ਤੇ ਸਵਾਲ ਉਠਾਉਂਦੇ ਹੋਏ ਮਾਨ ਨੇ ਕਿਹਾ ਕਿ ਇਹ ਗੰਦੀ ਅਤੇ ਘਟੀਆ ਰਾਜਨੀਤੀ ਦਾ ਨਤੀਜਾ ਹੈ ਜੋ ਲੋਕਾਂ ਦੀਆਂ ਭਾਵਨਾਵਾਂ ਜਾਂ ਜਾਨਾਂ ਨੂੰ ਠੇਸ ਪਹੁੰਚਾ ਕੇ ਆਪਣੇ ਚੋਣ ਏਜੰਡੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

    ਮਾਨ ਨੇ ਕਿਹਾ ਕਿ ਇਹ ਮਾਰਚ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਕਾਇਮ ਕਰਨ ਲਈ ਸਾਡੇ ਦਿਲਾਂ ਵਿੱਚ ਆਸ ਅਤੇ ਅਰਦਾਸ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸ਼ਾਂਤੀ ਮਾਰਚ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਸਪੱਸ਼ਟ ਸੁਨੇਹਾ ਮਿਲ ਸਕੇ ਕਿ ਪੰਜਾਬ ਅਜਿਹੇ ਲੋਕ ਵਿਰੋਧੀ ਯਤਨਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ।

    ਉਨ੍ਹਾਂ ਅੱਗੇ ਕਿਹਾ ਕਿ ਸਾਡੀ ਏਕਤਾ ਅਤੇ ਬਿਹਤਰ ਤਾਲਮੇਲ ਨੇ ਕਈ ਵਾਰ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਹਮੇਸ਼ਾ ਜਿੱਤ ਪ੍ਰਾਪਤ ਕੀਤੀ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਅਜਿਹੀਆਂ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਾਂਗੇ।
    Published by:Sukhwinder Singh
    First published: